ਪੰਜਾਬ ਵਿੱਚ ਖੁਸ਼ਕ ਮੌਸਮ ਤੇ ਤਾਪਮਾਨ ਵਿੱਚ ਵਾਧੇ ਕਾਰਨ ਸ਼ੁੱਕਰਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ਨੀਵਾਰ ਨੂੰ ਮੌਸਮ ਸ਼ੁੱਕਰਵਾਰ ਵਾਂਗ ਹੀ ਰਹੇਗਾ।
Trending Photos
ਚੰਡੀਗੜ੍ਹ: ਪੰਜਾਬ ਵਿੱਚ ਖੁਸ਼ਕ ਮੌਸਮ ਤੇ ਤਾਪਮਾਨ ਵਿੱਚ ਵਾਧੇ ਕਾਰਨ ਸ਼ੁੱਕਰਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ਨੀਵਾਰ ਨੂੰ ਮੌਸਮ ਸ਼ੁੱਕਰਵਾਰ ਵਾਂਗ ਹੀ ਰਹੇਗਾ, ਹਾਲਾਂਕਿ ਦੁਪਹਿਰ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਹੋ ਸਕਦੀ ਹੈ।
ਇਸ ਦੇ ਨਾਲ ਹੀ ਕਈ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਅਜਿਹੇ 'ਚ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਦੂਜੇ ਪਾਸੇ ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਤੂਫਾਨ ਰਹਿਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਮੌਸਮ ਫਿਰ ਤੋਂ ਸਾਫ਼ ਹੋ ਜਾਵੇਗਾ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੇ ਤੋਂ ਮਾੜੀ’ ਸ਼੍ਰੇਣੀ ਵਿੱਚ ਹੈ।