Punjab Weather Update: ਪੰਜਾਬ ਵਿੱਚ ਜਲਦ ਬਦਲੇਗਾ ਮੌਸਮ ਦਾ ਮਿਜਾਜ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ
Advertisement
Article Detail0/zeephh/zeephh2083648

Punjab Weather Update: ਪੰਜਾਬ ਵਿੱਚ ਜਲਦ ਬਦਲੇਗਾ ਮੌਸਮ ਦਾ ਮਿਜਾਜ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ

Punjab Weather Update:  ਮੌਸਮ ਵਿਭਾਗ ਨੇ ਕਈ ਇਲਾਕਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਜਤਾਈ ਹੈ।

Punjab Weather Update: ਪੰਜਾਬ ਵਿੱਚ ਜਲਦ ਬਦਲੇਗਾ ਮੌਸਮ ਦਾ ਮਿਜਾਜ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ

Punjab Weather Update: ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਕੜਾਕੇ ਦੀ ਠੰਡ ਅਤੇ ਧੁੰਦ ਤੋਂ ਥੋੜੀ ਰਾਹਤ ਮਿਲੀ ਹੈ। ਪੰਜਾਬ ਵਿੱਚ ਬੀਤੇ ਦਿਨੀ ਹਲਕੀ ਧੁੱਪ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ ਹਨ। ਪੰਜਾਬ ਵਿੱਚ ਮੌਸਮ ਵਿਭਾਗ ਦੇ ਅਨੁਸਾਰ ਜਲਦ ਮੌਸਮ ਵਿੱਚ ਬਦਲਾਅ ਦਰਜ ਕੀਤਾ ਦਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ 'ਚ ਮੌਸਮ ਫਿਰ ਤੋਂ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 31 ਜਨਵਰੀ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 

ਮੌਸਮ ਵਿਭਾਗ ਅਨੁਸਾਰ (Punjab Weather Update) ਜਲਦ ਮੀਂਹ ਪੈਂਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੇਗੀ, ਇਸ ਦੇ ਨਾਲ ਹੀ ਦਿਨ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਅਤੇ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ।

ਲਗਾਤਾਰ ਦੋ ਦਿਨ ਮੌਸਮ ਸਾਫ ਰਹਿਣ ਤੋਂ ਬਾਅਦ ਅੱਜ ਅਨੰਦਪੁਰ ਸਾਹਿਬ ਧੁੰਦ ਦੀ ਚਾਦਰ ਵਿੱਚ ਲਿਪਟਿਆ ਨਜ਼ਰ ਆਇਆ। ਪਿਛਲੇ ਕੁਝ ਦਿਨਾਂ ਨਾਲੋਂ ਅੱਜ ਧੁੰਦ ਜਿਆਦਾ ਨਜ਼ਰ ਆ ਰਹੀ ਸੀ ਹਾਲਾਂਕਿ ਬਾਅਦ ਦੁਪਹਿਰ ਮੌਸਮ ਸਾਫ ਹੋਣ ਦੀ ਸੰਭਾਵਨਾ ਹੈ ਮਗਰ ਸਵੇਰ ਸਮੇਂ ਪੂਰਾ ਸ਼ਹਿਰ ਧੁੰਦ ਦੀ ਚਾਦਰ ਦੇ ਵਿੱਚ ਲਿਪਟਿਆ ਨਜ਼ਰ ਆਇਆ।

ਰਾਜਪੁਰਾ ਦੇ ਵਿੱਚ ਸੰਘਣੀ ਧੁੰਦ ਹੋਣ ਕਰਕੇ ਅੱਜ ਆਮ ਲੋਕਾਂ ਦਾ ਕਾਫੀ ਪ੍ਰਭਾਵਿਤ ਹੁੰਦਾ ਨਜ਼ਰ ਆ ਰਿਹਾ ਹੈ।  ਚਾਰ ਚੁਫੇਰੇ ਚਿੱਟੀ ਚਾਦਰ ਵਾਂਗੂੰ ਧੁੰਦ ਫੈਲੀ ਹੋਈ ਹੈ ਉਹ ਲੋਕ ਘਰਾਂ ਦੇ ਵਿੱਚ ਕੈਦ ਹਨ। ਸੰਘਣੀ ਤੁਧੁ ਹੋਣ ਕਰਕੇ ਦੁਕਾਨਦਾਰ ਦੁਕਾਨਾਂ ਵੀ ਲੇਟ ਖੋਲ ਰਹੇ ਹਨ ਅਤੇ ਕੁਝ ਲੋਕ ਲੱਕੜਾਂ ਨਾਲ ਬਾਜ਼ਾਰਾਂ ਵਿੱਚ ਅੱਗ ਬਾਲ ਕੇ ਹੱਥ ਸੇਕਦੇ ਨਜ਼ਰ ਆ ਰਹੇ ਹਨ। ਰਾਜਪੁਰਾ ਦੇ ਮੇਨ ਫਾਊਂਡ ਟਾਈਮ ਚੌਂਕ ਦੇ ਵਿੱਚ ਸੰਘਣੀ ਧੁੰਦ ਹੋਣ ਕਰਕੇ ਆਵਾਜਾ ਵੀ ਕਾਫੀ ਪ੍ਰਭਾਵਿਤ ਹੁੰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਕਿਤੇ ਧੁੱਪ ਅਤੇ ਕਿਤੇ ਧੁੰਦ ਦਾ ਕਹਿਰ, ਪੜ੍ਹੋ ਆਪਣੇ ਸ਼ਹਿਰ ਦਾ ਹਾਲ 

ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਦਿਨ ਦਾ ਤਾਪਮਾਨ ਵੱਧ ਰਿਹਾ ਹੈ।  ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਜਿਸ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਲ ਹਨ। ਹੋਰ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਦਿੱਤਾ ਗਿਆ ਹੈ।

ਦੇਖਿਆ ਜਾ ਸਕਦੈ ਹੈ ਕਿ ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। 30 ਜਨਵਰੀ ਨੂੰ ਪੰਜਾਬ-ਹਰਿਆਣਾ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। 31 ਜਨਵਰੀ ਤੋਂ ਦੋਵਾਂ ਸੂਬਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 1 ਫਰਵਰੀ ਅਤੇ ਉਸ ਤੋਂ ਬਾਅਦ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ 'ਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ ਪਰ ਇਸ ਨਾਲ ਕੜਾਕੇ ਦੀ ਠੰਡ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: Winter Lip Care Tips: ਕੀ ਤੁਸੀਂ ਫਟੇ ਬੁੱਲਾਂ ਤੋਂ ਹੋ ਪਰੇਸ਼ਾਨ ਤਾਂ ਅਪਨਾਓ ਦਾਦੀ ਦੇ ਇਹ ਦੇਸੀ ਨੁਸਖੇ 

Trending news