Punjab Weather Today: ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸੂਬੇ ਦੇ ਕੁਝ ਸਥਾਨਾਂ 'ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਨੇਰੀ ਅਤੇ ਹਵਾਵਾਂ ਚੱਲਣ ਦੇ ਨਾਲ ਮੀਂਹ ਪਵੇਗਾ।
Trending Photos
Punjab Weather Today: ਪੰਜਾਬ ਵਿੱਚ ਗਰਮੀ ਨੇ ਦਸਤਕ ਦੇ ਦਿੱਤੀ ਹੈ ਅਤੇ ਇਸੇ ਦੇ ਨਾਲ ਹੀ ਹੁਣ ਮੌਸਮ ਦਾ ਮਿਜ਼ਾਜ ਵੀ ਦਿਨੋ- ਦਿਨ ਬਦਲ ਰਿਹਾ ਹੈ। ਰੋਜਾਨਾ ਦਿਨ-ਬ-ਦਿਨ ਵਧਦੀ ਗਰਮੀ ਦੇ ਦਰਮਿਆਨ ਮੌਸਮ ਵਿਭਾਗ ਨੇ ਪੰਜਾਬ ਤੋਂ ਇਲਾਵਾ ਹੋਰ ਕੁਝ ਸੂਬਿਆਂ ਲਈ ਰਾਹਤ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਹਰਿਆਣਾ ਤੇ ਹੋਰ ਸੂਬਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ।
ਬੀਤੇ ਦਿਨੀ ਪੰਜਾਬ ਵਿੱਚ ਮੌਸਮ ਦੀ ਗੱਲ ਕਰੀਏ ਤਾਂ (Punjab Weather Today)ਸਵੇਰ ਤੋਂ ਹੀ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ ਅਤੇ ਧੁੱਪ ਨਾ ਨਿਕਲਣ ਕਾਰਨ ਮੌਸਮ 'ਚ ਠੰਢਕ ਮਹਿਸੂਸ ਕੀਤੀ ਗਈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਫਰਵਰੀ ਮਹੀਨੇ ਤੋਂ ਵਧਦੇ ਤਾਪਮਾਨ ਦੇ ਮੱਦੇਨਜ਼ਰ ਜਿੱਥੇ ਇਕ ਪਾਸੇ ਦਿੱਲੀ ਦੇ ਲੋਕ ਹੀਟ ਸਟ੍ਰੋਕ ਦੀ ਸੰਭਾਵਨਾ ਤੋਂ ਡਰੇ ਹੋਏ ਸਨ, ਉੱਥੇ ਹੀ ਮੌਸਮ ਨੇ ਕਰਵਟ ਲੈ ਕੇ ਸਾਰਿਆਂ ਨੂੰ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ: Sana Khan Pregnant: ਵਿਆਹ ਦੇ 3 ਸਾਲ ਬਾਅਦ ਗਰਭਵਤੀ ਹੋਈ ਸਨਾ ਖਾਨ; ਇਸਲਾਮ ਲਈ ਛੱਡਿਆ ਸੀ ਕਰੀਅਰ
ਇੰਨ੍ਹਾਂ ਹੀ ਨਹੀਂ ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਨਾਲ ਨਾਲ ਮੌਸਮ ਵਿਭਾਗ ਨੇ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ ਸਮੇਤ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ IMD ਦੇ ਮੌਸਮ ਵਿਗਿਆਨੀ ਨੇ ਦੱਸਿਆ ਕਿ ਦਿੱਲੀ ਵਿੱਚ ਅਗਲੇ 5 ਤੋਂ 7 ਦਿਨਾਂ ਤੱਕ ਲੋਕਾਂ ਨੂੰ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦਿੱਲੀ 'ਚ ਅਗਲੇ ਕੁਝ ਦਿਨਾਂ ਤੱਕ ਮੌਸਮ ਠੰਢਾ ਰਹਿਣ ਵਾਲਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।