Punjab Weather Update: ਪੰਜਾਬ 'ਚ ਅਗਲੇ 4 ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ; ਤਾਪਮਾਨ 'ਚ ਗਿਰਾਵਟ ਦਰਜ
Advertisement
Article Detail0/zeephh/zeephh2150583

Punjab Weather Update: ਪੰਜਾਬ 'ਚ ਅਗਲੇ 4 ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ; ਤਾਪਮਾਨ 'ਚ ਗਿਰਾਵਟ ਦਰਜ

Punjab Weather Update: ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 4 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। 

Punjab Weather Update: ਪੰਜਾਬ 'ਚ ਅਗਲੇ 4 ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ; ਤਾਪਮਾਨ 'ਚ ਗਿਰਾਵਟ ਦਰਜ

Punjab Weather Update: ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 4 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਵੱਲੋਂ 11 ਅਤੇ 13 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਰਾਤ ਵੇਲੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਤੇਜ਼ ਹਵਾਵਾਂ ਦੀ ਪੇਸ਼ੀਨਗੋਈ

ਚੰਡੀਗੜ੍ਹ 'ਚ ਅਗਲੇ 4 ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 14 ਮਾਰਚ ਤੱਕ ਆਸਮਾਨ 'ਚ ਅੰਸ਼ਕ ਬੱਦਲ ਛਾਏ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇੱਥੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਅੰਸ਼ਿਕ ਗਿਰਾਵਟ ਦਰਜ ਕੀਤੀ ਗਈ ਹੈ। ਦਿਨ ਦੇ ਤਾਪਮਾਨ 'ਚ 0.9 ਡਿਗਰੀ ਅਤੇ ਰਾਤ ਨੂੰ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਤਾਪਮਾਨ ਵਿੱਚ ਗਿਰਾਵਟ
ਮੌਸਮ ਵਿਭਾਗ ਦੇ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ ਸਰਗਰਮ ਹੋਣ ਜਾ ਰਹੀ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ। ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ। ਜਦੋਂ ਕਿ ਘੱਟੋ-ਘੱਟ ਤਾਪਮਾਨ 'ਚ ਘੱਟ ਗਿਰਾਵਟ ਦਰਜ ਕੀਤੀ ਜਾਵੇਗੀ।

ਦੂਜੇ ਪਾਸੇ ਸ਼ਨਿੱਚਰਵਾਰ ਨੂੰ ਫ਼ਿਰੋਜ਼ਪੁਰ ਸੱਤ ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.4 ਡਿਗਰੀ ਦੇ ਮਾਮੂਲੀ ਵਾਧੇ ਦੇ ਬਾਵਜੂਦ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ, ਲੁਧਿਆਣਾ ਦਾ 11.2 ਡਿਗਰੀ, ਪਟਿਆਲਾ ਦਾ 11.6 ਡਿਗਰੀ, ਬਠਿੰਡਾ ਦਾ 8.4 ਡਿਗਰੀ, ਪਠਾਨਕੋਟ ਦਾ 9.2 ਡਿਗਰੀ, ਜਲੰਧਰ ਦਾ 8.9 ਡਿਗਰੀ ਦਰਜ ਕੀਤਾ ਗਿਆ।

ਜਦੋਂ ਕਿ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਇਹ ਆਮ ਦੇ ਕਰੀਬ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਦਾ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.8 ਡਿਗਰੀ ਘੱਟ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ 26.2 ਡਿਗਰੀ, ਪਠਾਨਕੋਟ ਦਾ 26.6 ਡਿਗਰੀ ਅਤੇ ਜਲੰਧਰ ਦਾ 24.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Delhi Chalo March: ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਨੂੰ ਵਹੀਰਾਂ ਘੱਤਣਗੇ ; ਲੱਖੋਵਾਲ ਨੇ ਦੱਸੀ ਪੂਰੀ ਯੋਜਨਾ

Trending news