Punjab Weather: ਪੰਜਾਬ ’ਚ ਆਉਣ ਜਾ ਰਿਹੈ ਤੂਫਾਨ, ਹੋ ਜਾਓ ਸਾਵਧਾਨ, ਕੜਕੇਗੀ ਬਿਜਲੀ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2177178

Punjab Weather: ਪੰਜਾਬ ’ਚ ਆਉਣ ਜਾ ਰਿਹੈ ਤੂਫਾਨ, ਹੋ ਜਾਓ ਸਾਵਧਾਨ, ਕੜਕੇਗੀ ਬਿਜਲੀ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਮੌਸਮ ਆਉਣ ਵਾਲੇ ਦਿਨਾਂ ਵਿੱਚ ਖਰਾਬ ਰਹਿਣ ਵਾਲਾ ਹੈ। ਕਿਸਾਨਾਂ ਲਈ ਇਹ ਮੌਸਮ ਚਿੰਤਾ ਦਾ ਵਿਸ਼ਾ ਹੈ।

 

Punjab Weather: ਪੰਜਾਬ ’ਚ ਆਉਣ ਜਾ ਰਿਹੈ ਤੂਫਾਨ, ਹੋ ਜਾਓ ਸਾਵਧਾਨ, ਕੜਕੇਗੀ ਬਿਜਲੀ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਵਿੱਚ ਅੱਜ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ 'ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 ਮੀਂਹ ਪੈਣ ਦੀ ਸੰਭਾਵਨਾ
29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਵੇਲੇ ਪੰਜਾਬ ਅਤੇ ਮੁਹਾਲੀ, ਚੰਡੀਗੜ੍ਹ ਵਿੱਚ ਮੌਸਮ ਥੋੜਾ ਖੁਸ਼ਨੁਮਾ ਹੋ ਗਿਆ ਹੈ।

 ਤੂਫਾਨ ਆਉਣ ਦੀ ਸੰਭਾਵਨਾ
ਪੰਜਾਬ ਵਿੱਚ ਅੱਜ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਲਈ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਗੱਲ ਆਖੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਅੱਜ ਬਿਜਲੀ ਕਿਕੜਕੇਗੀ।

ਇਹ ਵੀ ਪੜ੍ਹੋ: Punjab Weather: ਪੰਜਾਬ ਤੇ ਚੰਡੀਗੜ੍ਹ 'ਚ ਮੁੜ ਬਦਲਿਆ ਮੌਸਮ! ਤੇਜ਼ ਹਵਾਵਾਂ ਸ਼ੁਰੂ, ਜਾਣੋ ਆਪਣੇ ਸ਼ਹਿਰ ਦਾ ਹਾਲ

ਜਾਣੋ ਆਪਣੇ ਸ਼ਹਿਰ ਦਾ ਹਾਲ  (Punjab Weather Update)

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਫਰੀਦਕੋਟ ਸਭ ਤੋਂ ਗਰਮ ਰਿਹਾ ਹੈ।

ਅੰਮ੍ਰਿਤਸਰ
ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ 19 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ
ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ। ਤਾਪਮਾਨ 20 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ
ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ
ਮੀਂਹ ਪੈਣ ਦੇ ਆਸਾਰ ਹਨ। ਤੇਜ਼ ਹਵਾਵਾਂ ਵੀ ਚੱਲਣਗੀਆਂ। ਤਾਪਮਾਨ 22 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

 

Trending news