Punjab Weather Update Today: ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਦਾ ਵਾਧਾ ਹੋਵੇਗਾ। ਇਸ ਕਾਰਨ ਕੁਝ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਜਾ ਸਕਦਾ ਹੈ।
Trending Photos
Punjab Weather Update Today: ਮੀਂਹ ਰੁਕਣ ਤੋਂ ਬਾਅਦ ਪੰਜਾਬ 'ਚ ਪਾਰਾ ਹੁਣ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 10.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 4.4 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ 6 ਜੂਨ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਰਅਸਲ ਇਸ ਨਾਲ ਤਾਪਮਾਨ ਜ਼ਿਆਦਾ ਘੱਟ ਨਹੀਂ ਹੋਵੇਗਾ। ਇਸ ਤੋਂ ਬਾਅਦ 10 ਜੂਨ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ। ਇਸ ਦਾ ਅਸਰ ਪੂਰੇ ਪੰਜਾਬ ਵਿੱਚ ਪਵੇਗਾ। ਇਸ ਕਾਰਨ ਕੁਝ ਸ਼ਹਿਰਾਂ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।
ਇਹ ਵੀ ਪੜ੍ਹੋ: Gufi Paintal Dies: 'ਮਹਾਭਾਰਤ' 'ਚ ਸ਼ਕੁਨੀ ਮਾਮਾ ਬਣੇ ਗੁਫੀ ਪੇਂਟਲ ਦਾ 79 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਦੱਸ ਦੇਈਏ ਕਿ ਮਈ ਦੇ ਆਖ਼ਰੀ ਹਫ਼ਤੇ ਤੋਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਚਾਰ ਦਿਨਾਂ ਤੋਂ ਤੇਜ਼ ਹਵਾਵਾਂ ਵਿਚਾਲੇ ਮੀਂਹ ਪਿਆ ਸੀ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 28 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਸੀ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ। ਹੁਣ ਜੂਨ ਦੇ ਇਸ ਸ਼ੁੱਕਰਵਾਰ ਤੋਂ ਮੌਸਮ ਬਦਲ ਗਿਆ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 6 ਜੂਨ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ ਜਿਸ ਦਾ ਅੰਸ਼ਕ ਅਸਰ ਪੰਜਾਬ 'ਤੇ ਵੀ ਪਵੇਗਾ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਬੱਦਲ ਮੁੜ ਸਕਦੇ ਹਨ। ਕਈ ਥਾਵਾਂ 'ਤੇ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। ਵਿਭਾਗ ਅਨੁਸਾਰ 10 ਜੂਨ ਤੋਂ ਬਾਅਦ ਇੱਕ ਹੋਰ ਨਵਾਂ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋਵੇਗਾ, ਜਿਸ ਦਾ ਅਸਰ ਪੂਰੇ ਪੰਜਾਬ ਵਿੱਚ ਪਵੇਗਾ।