Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ; ਜਾਣੋ ਮੌਸਮ ਵਿਗਿਆਨੀਆਂ ਮੁਤਾਬਕ ਹੋਰ ਕਿੰਨੇ ਦਿਨ ਪਵੇਗੀ ਗਰਮੀ?
Advertisement
Article Detail0/zeephh/zeephh2263602

Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ; ਜਾਣੋ ਮੌਸਮ ਵਿਗਿਆਨੀਆਂ ਮੁਤਾਬਕ ਹੋਰ ਕਿੰਨੇ ਦਿਨ ਪਵੇਗੀ ਗਰਮੀ?

Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 46 ਡਿਗਰੀ ਤੱਕ ਰਹਿਣ ਦੀ ਪੇਸ਼ੀਨਗੋਈ ਹੈ।

Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ; ਜਾਣੋ ਮੌਸਮ ਵਿਗਿਆਨੀਆਂ ਮੁਤਾਬਕ ਹੋਰ ਕਿੰਨੇ ਦਿਨ ਪਵੇਗੀ ਗਰਮੀ?

Punjab Weather Update (ਤਰਸੇਮ ਲਾਲ ਭਾਰਦਵਾਜ):  ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 46 ਡਿਗਰੀ ਤੱਕ ਰਹਿਣ ਦੀ ਪੇਸ਼ੀਨਗੋਈ ਹੈ। ਗਰਮੀ ਕਾਰਨ ਲੋਕ ਘਰਾਂ ਵਿੱਚ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।

ਮੌਸਮ ਵਿੱਚ ਹੋਰ ਰਹੀ ਤਬਦੀਲੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਲੋਕਾਂ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਕ ਤਾਪਮਾਨ ਨੇ ਕਈ ਰਿਕਾਰਡ ਤੋੜ ਦਿੱਤੇ ਹਨ।

ਉਨ੍ਹਾਂ ਨੇ ਦੱਸਿਆ ਕਿ 24 ਮਈ ਨੂੰ ਘੱਟੋ-ਘੱਟ ਤਾਪਮਾਨ 30.6 ਡਿਗਰੀ ਰਿਕਾਰਡ ਕੀਤਾ ਗਿਆ ਜਦਕਿ 1970 ਵਿੱਚ 30.4 ਡਿਗਰੀ ਟੈਪਰੇਚਰ ਰਿਕਾਰਡ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਫਾਜ਼ਿਲਕਾ, ਮੁਕਤਸਰ, ਅਬੋਹਰ ਇਨ੍ਹਾਂ ਇਲਾਕਿਆਂ ਵਿੱਚ ਐਤਵਾਰ ਨੂੰ ਤਾਪਮਾਨ 45 ਤੋਂ 46 ਡਿਗਰੀ ਤੱਕ ਹੋ ਸਕਦਾ ਹੈ ਅਤੇ ਗਰਮ ਹਵਾ ਚੱਲਣਗੀਆਂ।

ਉਨ੍ਹਾਂ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਕਿ ਕਿਸਾਨ ਆਪਣੀਆਂ ਫਸਲਾਂ ਉਤੇ ਪਾਣੀ ਦਾ ਛੜਕਾ ਕਰਨ ਅਤੇ ਉਨ੍ਹਾਂ ਨੇ ਕਿਹਾ ਕਿ ਹੋ ਸਕੇ ਤਾਂ ਖੇਤ ਵਿੱਚ ਜਾਣ ਦਾ ਸਮਾਂ ਥੋੜ੍ਹਾ ਬਦਲ ਦਿੱਤਾ ਜਾਵੇ ਤਾਂ ਕਿ ਤਾਪਮਾਨ ਵਧਣ ਕਾਰਨ ਪੈ ਰਹੀ ਗਰਮੀ ਤੋਂ ਬਚਿਆ ਜਾ ਸਕੇ।

ਦੂਜੇ ਪਾਸੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵੀ 31.1 ਡਿਗਰੀ ਸੈਲਸੀਅਸ ਰਿਹਾ। ਇਹ ਤਾਪਮਾਨ ਆਮ ਤਾਪਮਾਨ ਨਾਲੋਂ 6 ਡਿਗਰੀ ਸੈਲਸੀਅਸ ਵੱਧ ਹੈ। ਜੇਕਰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਹੋਵੇ ਤਾਂ ਗਰਮੀ ਜ਼ਿਆਦਾ ਮਹਿਸੂਸ ਹੁੰਦੀ ਹੈ।

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਦਿਨ ਦੇ ਤਾਪਮਾਨ 'ਚ ਹੋਰ ਵਾਧਾ ਦੇਖਣ ਨੂੰ ਮਿਲੇਗਾ। ਇਹ ਹੌਲੀ-ਹੌਲੀ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਵੀ ਦਿਨ ਭਰ ਗਰਮੀ ਰਹੇਗੀ ਅਤੇ ਗਰਮੀ ਦੀ ਲਹਿਰ ਰਹੇਗੀ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਕੱਲ੍ਹ ਇਸ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ। ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। 28 ਮਈ ਨੂੰ ਇਹ ਤਾਪਮਾਨ ਵਧ ਕੇ 44 ਡਿਗਰੀ ਸੈਲਸੀਅਸ ਹੋ ਜਾਵੇਗਾ।

ਇਹ ਵੀ ਪੜ੍ਹੋ : Lok Sabha Election 2024 Voting Live: 8 ਸੂਬਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਜਾਰੀ, 3 ਵਜੇ ਤੱਕ 49.2 ਫ਼ੀਸਦੀ ਹੋਇਆ ਮਤਦਾਨ

Trending news