Punjab Weather Update: ਪੰਜਾਬ 'ਚ ਸਵੇਰ ਹੀ ਛਾਏ ਬੱਦਲ, ਜਾਣੋ ਹੁਣ ਕਦੋਂ ਪਵੇਗਾ ਮੀਂਹ
Advertisement
Article Detail0/zeephh/zeephh2375470

Punjab Weather Update: ਪੰਜਾਬ 'ਚ ਸਵੇਰ ਹੀ ਛਾਏ ਬੱਦਲ, ਜਾਣੋ ਹੁਣ ਕਦੋਂ ਪਵੇਗਾ ਮੀਂਹ

Punjab Weather Update: ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ 'ਚ ਬੱਦਲਵਾਈ ਹੋ ਗਈ ਹੈ। ਤਾਪਮਾਨ 'ਚ ਵਾਧੇ ਤੋਂ ਬਾਅਦ ਅੱਜ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ-ਚੰਡੀਗੜ੍ਹ 'ਚ ਹਾਲਾਤ ਖਰਾਬ ਹਨ ਅਤੇ 42-53 ਫੀਸਦੀ ਘੱਟ ਮੀਂਹ ਪਿਆ ਹੈ।

 

Punjab Weather Update: ਪੰਜਾਬ 'ਚ ਸਵੇਰ ਹੀ ਛਾਏ ਬੱਦਲ, ਜਾਣੋ ਹੁਣ ਕਦੋਂ ਪਵੇਗਾ ਮੀਂਹ

Punjab Weather Update: ਪੰਜਾਬ ਵਿੱਚ ਬੀਤੇ ਦਿਨੀ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲਿਆ ਸੀ ਅਤੇ ਇਸ ਦੇ ਨਾਲ ਤੇਜ ਹਵਾਵਾਂ ਵੀ ਚੱਲ ਰਹੀਆਂ ਸਨ। ਇਸ ਤੋਂ ਅੱਜ ਸਵੇਰ ਹੀ ਹਰ ਪਾਸੇ ਬੱਦਲ ਛਾਏ ਹੋਏ ਹਨ ਅਤੇ ਇਸ ਦੇ ਨਾਲ ਉਮੀਦ ਹੈ ਕਿ ਜਲਦ ਮੀਂਹ ਪਵੇਗ। ਇਸ ਤੋਂ ਇਲਾਵਾ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ 'ਚ ਬੱਦਲਵਾਈ ਹੋ ਗਈ ਹੈ ਜਿਸ ਕਰਕੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ।

ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ (Punjab Weather Update) ਦੀ ਅੱਧੀ ਰਾਤ ਤੋਂ ਹੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ 'ਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ: Himachal Pradesh Weather: ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਹਿਮਾਚਲ 'ਚ ਮੀਂਹ ਨੇ 100 ਲੋਕਾਂ ਦੀ ਲਈ ਜਾਨ! 
 

ਮੌਸਮ ਵਿਭਾਗ ਦਾ ਕਹਿਣਾ ਹੈ ਕਿ  ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। 

ਦੱਸ ਦਈਏ ਕਿ ਬੇਸ਼ੱਕ ਸੂਬੇ 'ਚ ਪਿਛਲੇ ਕੁਝ  (Punjab Weather Update)  ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਸੂਬੇ ਦੇ ਜ਼ਿਆਦਾਤਰ ਜ਼ਿਲਿਆਂ 'ਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਹੈ, ਜਿਸ ਕਾਰਨ ਲੋਕਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਅੱਜ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਨ ਤੋਂ ਬਾਅਦ ਕੁਝ ਜ਼ਿਲ੍ਹਿਆਂ ਦੇ ਲੋਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਜ਼ਿਲ੍ਹੇ ਵਿੱਚ 38.1 ਰਿਹਾ। ਸੈਲਸੀਅਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Khanna Woman Death: ਖੰਨਾ 'ਚ ਔਰਤ ਦੀ ਮੌਤ ਨੂੰ ਲੈ ਕੇ ਹੋਇਆ ਵਿਵਾਦ; ਮਾਪਿਆਂ ਨੇ ਕਿਹਾ ਕਤਲ...
 

Trending news