Punjab Weather News: ਮਾਨਸੂਨ ਦੇ ਜਾਣ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤੋਂ ਦਿਨ ਵੇਲੇ ਗਰਮੀ ਵਧਣ ਲੱਗੀ ਹੈ।
Trending Photos
Punjab Weather News: ਮਾਨਸੂਨ ਦੇ ਜਾਣ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤੋਂ ਦਿਨ ਵੇਲੇ ਗਰਮੀ ਵਧਣ ਲੱਗੀ ਹੈ। ਪੰਜਾਬ 'ਚ ਅੱਜ (ਮੰਗਲਵਾਰ) ਤੋਂ ਮੌਸਮ ਦਾ ਮਿਜਾਜ਼ ਮੁੜ ਬਦਲਣ ਦੀ ਸੰਭਾਵਨਾ ਹੈ। ਦੋ ਦਿਨ ਮੀਂਹ ਅਤੇ ਬਿਜਲੀ ਗਰਜਣ ਦੀ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਸਮੇਤ ਸੂਬੇ ਦੇ 10 ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੂਫਾਨ ਤੇ ਬਿਜਲੀ ਗਰਜਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਫ਼ਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਅੱਜ ਮੌਸਮ ਬਿਲਕੁਲ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਇਲਾਕੇ 'ਚ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ 'ਚ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਹਾਲਾਂਕਿ ਇਹ ਆਮ ਨਾਲੋਂ 1.3 ਡਿਗਰੀ ਜ਼ਿਆਦਾ ਹੈ। ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅਤੇ ਪੰਜਾਬ ਵਿੱਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 17 ਤਰੀਕ ਤੱਕ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦਾ ਤਾਪਮਾਨ ਵੀ ਬਰਾਬਰ ਹੋ ਜਾਵੇਗਾ।
ਦੱਸ ਦੇਈਏ ਕਿ ਬੀਤੀ ਦੇਰ ਰਾਤ ਤੇਜ਼ ਹਨੇਰੀ ਅਤੇ ਹਲਕੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਤੂਫ਼ਾਨ ਕਾਰਨ ਪੱਕੇ ਹੋਏ ਝੋਨੇ ਦੀ ਫ਼ਸਲ ਖੇਤਾਂ ਵਿੱਚ ਬੁਰੀ ਤਰ੍ਹਾਂ ਡਿੱਗ ਗਈ, ਜਿਸ ਕਾਰਨ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ।
ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ ਮੁਕਤਸਰ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ, ਫ਼ਾਜ਼ਿਲਕਾ, ਪਠਾਨਕੋਟ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ