Punjab Weather Update: ਪੰਜਾਬ ‘ਚ ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Advertisement
Article Detail0/zeephh/zeephh1547584

Punjab Weather Update: ਪੰਜਾਬ ‘ਚ ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਇਨ੍ਹਾਂ ਚੇਤਾਵਨੀਆਂ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹ ਜਾਵੇਗਾ।

Punjab Weather Update: ਪੰਜਾਬ ‘ਚ ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

Punjab Weather Update and Rainfall Prediction News: ਪੰਜਾਬ 'ਚ ਸ਼ੁਕਰਵਾਰ ਤੇ ਸ਼ਨੀਵਾਰ ਨੂੰ ਕੜਾਕੇ ਦੀ ਧੁੱਪ ਨਿਕਲਣ ਤੋਂ ਬਾਅਦ ਲੋਕਾਂ ਨੂੰ ਲੱਗਿਆ ਕਿ ਹੁਣ ਉਨ੍ਹਾਂ ਨੂੰ ਮੀਂਹ ਤੋਂ ਰਾਹਤ ਮਿਲ ਗਈ ਹੈ ਪਰ ਅਜੇ ਮੀਂਹ ਮੁੱਕਿਆ ਨਹੀਂ। ਜੀ ਹਾਂ, ਪੰਜਾਬ 'ਚ ਮੁੜ ਮੌਸਮ ਬਦਲਣ ਦੇ ਆਸਾਰ ਹਨ ਅਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।  

ਇਸ ਦੌਰਾਨ ਪੰਜਾਬ 'ਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੋ ਦਿਨ ਮੀਂਹ ਪੈਣ ਤੋਂ ਬਾਅਦ ਪੰਜਾਬ ‘ਚ ਮੁੜ ਮੌਸਮ ਸਾਫ਼ ਹੋ ਰਿਹਾ ਸੀ ਅਤੇ ਬੀਤੇ ਦੋ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ। ਹਾਲਾਂਕਿ ਐਤਵਾਰ ਤੋਂ ਮੁੜ ਮੌਸਮ 'ਚ ਬਦਲਾਵ ਦੀ ਸੰਭਾਵਨਾ ਹੈ। 

ਮਿਲੀ ਜਾਣਕਾਰੀ ਮੁਤਾਬਕ 29 ਅਤੇ 30 ਜਨਵਰੀ ਨੂੰ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ । ਇਸਦੇ ਨਾਲ ਹੀ ਰਾਤ ਦੇ ਸਮੇਂ ਤਾਪਮਾਨ ‘ਚ ਗਿਰਾਵਟ ਆਉਣ ਦੀ ਵੀ ਉਮੀਦ ਹੈ। 

ਦੂਜੇ ਪਾਸੇ ਪਹਾੜਾਂ ‘ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ‘ਚ ਤਾਪਮਾਨ ਕਾਫੀ ਹੇਠਾਂ ਜਾਉਂਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦਾ ਤਾਪਮਾਨ ਮਨਫ਼ੀ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸਦੇ ਨਾਲ ਹੀ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 6.9 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 1.2 ਡਿਗਰੀ ਸੈਲਸੀਅਸ, ਜਲੰਧਰ ਵਿੱਚ 4.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 6.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ:  Rahul Gandhi Security breach: ਕਾਂਗਰਸ ਦਾ ਇਲਜ਼ਾਮ, ਜੰਮੂ-ਕਸ਼ਮੀਰ 'ਚ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ

ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋ ਰਿਹਾ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਮਹਿਸੂਰ ਕੀਤੀਆਂ ਜਾ ਸਕਦੀਆਂ ਹਨ। 

ਦੱਸਣਯੋਗ ਹੈ ਕਿ ਇਨ੍ਹਾਂ ਚੇਤਾਵਨੀਆਂ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹ ਜਾਵੇਗਾ।

ਇਹ ਵੀ ਪੜ੍ਹੋ:  'Pariksha Pe Charcha' 2023 ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ "ਚੀਟਿੰਗ ਕਰਨ ਵਾਲਾ ਜ਼ਿੰਦਗੀ 'ਚ ਕਦੇ ਵੀ ਪਾਸ ਨਹੀਂ ਹੋ ਸਕਦਾ"

Trending news