Punjab Weather News: ਪੰਜਾਬ ਵਿੱਚ ਧੁੰਦ ਦੇ ਵਧਣ ਕਰਕੇ ਹੁਣ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.4 ਡਿਗਰੀ ਸੈਲਸੀਅਸ ਘੱਟ ਰਿਹਾ।
Trending Photos
Punjab Weather Updates: ਪੰਜਾਬ ਵਿੱਚ ਬੀਤੇ ਦਿਨ ਤੋਂ ਸਰਦੀ ਜ਼ਿਆਦਾ ਵੱਧ ਗਈ ਹੈ ਅਤੇ ਧੁੰਦ ਦਾ ਕਹਿਰ ਵੀ ਵੱਧ ਗਿਆ ਹੈ। ਇਸ ਨਾਲ ਹੁਣ ਪੰਜਾਬ ਵਿੱਚ ਧੁੰਦ ਹੋਣ ਕਰਕੇ ਧੁੱਪ ਚੱਲੀ ਗਈ ਹੈ। ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਘੱਟ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
ਜੇਕਰ ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ 'ਚ (Punjab Weather Updates) ਬੀਤੇ ਦਿਨੀ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਦਾ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਦਿਨ ਵੇਲੇ ਠੰਢ ਪਹਿਲਾਂ ਦੇ ਮੁਕਾਬਲੇ ਲਗਾਤਾਰ ਵੱਧ ਰਹੀ ਹੈ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.4 ਡਿਗਰੀ ਸੈਲਸੀਅਸ ਘੱਟ ਰਿਹਾ।
ਇਹ ਵੀ ਪੜ੍ਹੋ: Punjab school Holiday: ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ - Punjab Weather Updates
ਮੌਸਮ ਵਿਭਾਗ ਅਲਰਟ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਜ਼ਿਆਦਾ ਵੱਧ ਸਕਦੀ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤਹਿਤ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਜਾਣੋ ਪੰਜਾਬ ਦੇ ਵੱਡੇ ਜ਼ਿਲ੍ਹਿਆਂ ਦਾ ਹਾਲ
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ, ਬਠਿੰਡਾ ਵਿੱਚ 6.0 ਡਿਗਰੀ, ਪਠਾਨਕੋਟ ਵਿੱਚ 7.2 ਡਿਗਰੀ, ਫਰੀਦਕੋਟ ਵਿੱਚ 5.4 ਡਿਗਰੀ, ਬਰਨਾਲਾ ਵਿੱਚ 5.2 ਡਿਗਰੀ, ਫ਼ਿਰੋਜ਼ਪੁਰ ਵਿੱਚ 5.9 ਡਿਗਰੀ, ਜਲੰਧਰ ਵਿੱਚ 4.8 ਡਿਗਰੀ ਅਤੇ ਮੋਗਾ ਵਿੱਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੁਣ ਸੀਤ ਲਹਿਰ ਦਾ ਕਹਿਰ, IMD ਵੱਲੋਂ 10 ਜ਼ਿਲ੍ਹਿਆਂ 'ਚ ਆਰੇਂਜ ਅਲਰਟ