Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ ਜਨਵਰੀ ਮਹੀਨੇ 16 ਫੀਸਦੀ ਵਾਧਾ- ਜਿੰਪਾ
Advertisement
Article Detail0/zeephh/zeephh2118437

Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ ਜਨਵਰੀ ਮਹੀਨੇ 16 ਫੀਸਦੀ ਵਾਧਾ- ਜਿੰਪਾ

Punjab News: ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ।

Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ ਜਨਵਰੀ ਮਹੀਨੇ 16 ਫੀਸਦੀ ਵਾਧਾ- ਜਿੰਪਾ

Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ ਜਨਵਰੀ ਮਹੀਨੇ 16 ਫੀਸਦੀ ਵਾਧਾ- ਜਿੰਪਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। 

ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। 

ਇਹ ਵੀ ਪੜ੍ਹੋ Ferozepur News: ਪੁਲਿਸ ਨੇ ਨਾਕਾਬੰਦੀ ਕਰ ਨਾਮੀ ਭਗੌੜਾ ਨਸ਼ਾ ਤਸਕਰ ਕੀਤਾ ਕਾਬੂ

ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ Chandigarh News: ਮੇਅਰ ਦੇ ਅਸਤੀਫੇ ਨਾਲ ਇਹ ਸਪੱਸ਼ਟ ਹੋ ਗਿਆ ਕਿ ਚੋਣਾਂ 'ਚ ਧਾਂਦਲੀ ਹੋਈ ਸੀ- ਕੇਜਰੀਵਾਲ

Trending news