ਡੀਜੀਪੀ ਗੌਰਵ ਯਾਦਵ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 1 ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਵੀ ਲਿਆਂਦਾ ਗਿਆ ਹੈ।
Trending Photos
Punjab's Tarn Taran RPG Rocket Launcher Attack Mastermind News: ਪੰਜਾਬ ਦੇ ਤਰਨ ਤਾਰਨ ਦੇ ਸਰਹਾਲੀ ਥਾਣੇ 'ਚ ਸਥਿਤ ਸਾਂਝ ਕੇਂਦਰ 'ਤੇ ਹੋਏ RPG ਹਮਲੇ ਦਾ ਮਾਸਟਰਮਾਈਂਡ ਗੈਂਗਸਟਰ ਲਖਵਿੰਦਰ ਸਿੰਘ ਲੰਡਾ ਨੂੰ ਦੱਸਿਆ ਜਾ ਰਿਹਾ ਹੈ। ਇਸਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਇਸ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸੀ ਅਤੇ ਇਸ ਧਮਾਕੇ ਵਿੱਚ ਸਾਂਝ ਕੇਂਦਰ ਦੇ ਸ਼ੀਸ਼ੇ ਬੁਰੀ ਤਰ੍ਹਾਂ ਟੁੱਟ ਗਏ ਸਨ। News ਚੈਨਲਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ Punjab ਦੇ Tarn Taran ਵਿੱਚ ਹੋਏ RPG Rocket Launcher Attack ਦੇ mastermind ਬਾਰੇ ਖ਼ੁਲਾਸਾ ਕੀਤਾ।
ਉਨ੍ਹਾਂ ਕਿਹਾ ਕਿ ਗੈਂਗਸਟਰ ਲਖਵਿੰਦਰ ਸਿੰਘ ਲੰਡਾ ਤਰਨ ਤਾਰਨ ਦੇ ਸਰਹਾਲੀ ਥਾਣੇ 'ਚ ਸਥਿਤ ਸਾਂਝ ਕੇਂਦਰ 'ਤੇ ਹੋਏ RPG ਹਮਲੇ ਦਾ ਮਾਸਟਰਮਾਈਂਡ ਹੈ ਅਤੇ ਇਹ ਸਾਰੀ ਪਲੈਨਿੰਗ ਉਸਦੇ ਵੱਲੋਂ ਹੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 1 ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਵੀ ਲਿਆਂਦਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜਾਂਚ ਦੌਰਾਨ ਇਹ ਪਤਾ ਲੱਗਿਆ ਸੀ ਕਿ ਤਰਨ ਤਾਰਨ ਵਿੱਚ ਹੋਇਆ RPG ਹਮਲਾ ਪਾਕਿਸਤਾਨ ਦੀ ਖੂਫ਼ੀਆ ਏਜੰਸੀ ਦੇ ਇਸ਼ਾਰੇ 'ਤੇ ਹੋਇਆ ਸੀ।
ਹੋਰ ਪੜ੍ਹੋ: Janhvi Kapoor ਦੇ ਹੌਟ ਅਵਤਾਰ ਨੇ ਮਲਾਇਕਾ ਅਰੋੜਾ ਨੂੰ ਵੀ ਛੱਡਿਆ ਪਿੱਛੇ! ਵੇਖੋ ਡ੍ਰੇਸ 'ਚ ਬੋਲਡ ਤਸਵੀਰਾਂ
ਗੌਰਵ ਯਾਦਵ ਨੇ ਇਹ ਵੀ ਖੁਲਾਸਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ 2 ਨਾਬਾਲਗ ਹਨ ਅਤੇ ਉਨ੍ਹਾਂ ਦਾ ਨਾਮ ਜਨਤਕ ਨਹੀਂ ਕੀਤਾ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਹਮਲਾ ਨਾਬਾਲਗ ਮੁਲਜ਼ਮ ਵੱਲੋਂ ਹੀ ਕੀਤਾ ਗਿਆ ਸੀ।
ਹੋਰ ਪੜ੍ਹੋ: JEE, NEET ਤੇ CUET 2023 ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਵੇਖੋ ਪੂਰਾ ਕੈਲੰਡਰ