ਸਿੱਧੂ ਮੂਸੇਵਾਲਾ ਦੇ ਸਮਰਥਕਾਂ ਦਾ ਗੁੱਸਾ ਪੰਜਾਬ ਸਰਕਾਰ 'ਤੇ ਫੁੱਟਿਆ ਅਤੇ ਪੰਜਾਬ ਸਰਕਾਰ ਦੇ ਸੁਰੱਖਿਆ ਤੰਤਰ ਨੂੰ ਨਕਾਰਾ ਦੱਸਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਨੂੰ ਕਾਫ਼ੀ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
Trending Photos
ਚੰਡੀਗੜ: ਪੰਜਾਬ ਦੇ ਵਿਚ ਸੁਰੱਖਿਆ ਤੰਤਰ ਉੱਤੇ ਇਕ ਤੋਂ ਬਾਅਦ ਇਕ ਵੱਡੇ ਸਵਾਲ ਖੜੇ ਹੋ ਰਹੇ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਪੰਜਾਬ ਵਿਚ ਤਣਾਅਪੂਰਨ ਹਾਲਾਤ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਸਮਰਥਕਾਂ ਦਾ ਗੁੱਸਾ ਪੰਜਾਬ ਸਰਕਾਰ 'ਤੇ ਫੁੱਟਿਆ ਅਤੇ ਪੰਜਾਬ ਸਰਕਾਰ ਦੇ ਸੁਰੱਖਿਆ ਤੰਤਰ ਨੂੰ ਨਕਾਰਾ ਦੱਸਿਆ ਜਾ ਰਿਹਾ ਹੈ। ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਵੀ ਹੁਣ ਤੱਕ ਜੋ ਗੱਲਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ 'ਚ ਕਿਹਾ ਜਾ ਰਿਹਾ ਹੈ ਕਿ ਗੈਂਗਸਟਰ ਕਾਫੀ ਸਮੇਂ ਤੋਂ ਉਸ ਦਾ ਪਤਾ ਲਗਾ ਰਹੇ ਸਨ ਪਰ ਖੁਫੀਆ ਏਜੰਸੀਆਂ ਨੂੰ ਇਸ ਦਾ ਪਤਾ ਵੀ ਨਹੀਂ ਲੱਗਾ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਕਾਫ਼ੀ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ 'ਤੇ ਰਾਜਨੀਤੀ ਗਰਮਾਈ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਤਿੰਨ ਵਾਰ ਵੀ.ਆਈ.ਪੀ. ਸੁਰੱਖਿਆ ਵਿਚ ਕਟੌਤੀ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਇਸ ਦੀ ਜਾਣਕਾਰੀ ਵੀ ਤੁਰੰਤ ਜਨਤਕ ਕਰ ਦਿੱਤੀ ਗਈ ਹੈ, ਜਿਸ ਕਾਰਨ ਅਜਿਹੇ ਵਿਅਕਤੀਆਂ ਲਈ ਖ਼ਤਰਾ ਹੋਰ ਵਧ ਗਿਆ ਹੈ। ਮੂਸੇਵਾਲਾ ਦੇ ਕਤਲ ਵਿੱਚ ਵੀ ਸਰਕਾਰ ਦੀ ਇਸ ਲਾਪ੍ਰਵਾਹੀ ਨੂੰ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ।
ਕੈਨੇਡਾ ਬੈਠੇ ਗੈਂਗਸਟਰ ਨੇ ਲਈ ਕਤਲ ਦੀ ਜ਼ਿੰਮੇਵਾਰ
ਇਹ ਟਾਸਕ ਫੋਰਸ ਇੱਕ ਵੀ ਵਾਰਦਾਤ ਨੂੰ ਹੱਲ ਨਹੀਂ ਕਰ ਸਕੀ ਅਤੇ ਨਾ ਹੀ ਕੋਈ ਵੱਡਾ ਗੈਂਗਸਟਰ ਇਸ ਫੋਰਸ ਦੇ ਹੱਥ ਆਇਆ ਹੈ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ, ਜੋ ਕਿ ਪੰਜਾਬ ਦੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਲਗਾਤਾਰ ਹੋ ਰਹੀਆਂ ਵਾਰਦਾਤਾਂ ਤੋਂ ਸਾਫ਼ ਹੈ ਕਿ ਗੈਂਗਸਟਰਾਂ ਵਿਚ ਪੰਜਾਬ ਪੁਲਿਸ ਅਤੇ ਇਸ ਦੀਆਂ ਖੁਫ਼ੀਆ ਏਜੰਸੀਆਂ ਦਾ ਕੋਈ ਡਰ ਨਹੀਂ ਹੈ।
ਮੂਸਾ ਪਿੰਡ ਵਿਚ ਸੋਗ ਕਿਸੇ ਘਰ ਵਿਚ ਨਹੀਂ ਬਲਿਆ ਚੁੱਲ੍ਹਾ
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿੰਡ ਮੂਸੇਵਾਲਾ ਵਿੱਚ ਸੰਨਾਟਾ ਛਾ ਗਿਆ ਹੈ। ਪਿੰਡ ਵਿੱਚ ਸੋਗ ਦੀ ਲਹਿਰ ਹੈ। ਸਾਰਾ ਪਿੰਡ ਉਸ ਦੇ ਘਰ ਦੁਆਲੇ ਇਕੱਠਾ ਹੋਣ ਲੱਗਾ। ਇਸ ਸੋਗ ਵਿੱਚ ਪਿੰਡ ਦੇ ਕਿਸੇ ਵੀ ਘਰ ਵਿੱਚ ਚੁੱਲ੍ਹਾ ਨਹੀਂ ਬਲਿਆ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਲੜਕੇ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਸ ਨੂੰ ਇਸ ਤਰ੍ਹਾਂ ਮਾਰਨਾ ਕਿਹੋ ਜਿਹਾ ਇਨਸਾਫ ਹੈ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਆਪਣਾ ਗੁੱਸਾ ਕੱਢਿਆ। ਮੂਸੇਵਾਲਾ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਉਸ ਦੇ ਦੋਸਤ ਪੁਰਾਣੀਆਂ ਗੱਲਾਂ ਨੂੰ ਯਾਦ ਕਰਕੇ ਰੋ ਪਏ। ਹਮੇਸ਼ਾ ਭੀੜ-ਭੜੱਕੇ ਵਾਲੇ ਪਿੰਡ ਦੀਆਂ ਗਲੀਆਂ ਸੁੰਨਸਾਨ ਹਨ। ਚੌਕਾਂ ਵਿੱਚ ਸੰਨਾਟਾ ਛਾਇਆ ਹੋਇਆ ਹੈ।
WATCH LIVE TV