Raghav Chadha on Coronavirus Update during Winter Session in Parliament: ਰਾਘਵ ਚੱਢਾ ਨੇ ਸਰਹੱਦ 'ਤੇ ਚੀਨੀ ਫੌਜ ਦੀ ਲਗਾਤਾਰ ਘੁਸਪੈਠ ਅਤੇ ਏਮਜ਼ ਤੋਂ ਡਾਟਾ ਚੋਰੀ ਹੋਣ ਦਾ ਮੁੱਦਾ ਰਾਜ ਸਭਾ 'ਚ ਉਠਾਇਆ ਅਤੇ ਸਰਕਾਰ ਨੂੰ ਕਈ ਤਿੱਖੇ ਸਵਾਲ ਪੁੱਛੇ। ਸੰਸਦ ਮੈਂਬਰ ਰਾਘਵ ਚੱਢਾ ਨੇ ਚੀਨ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕੀਤੀ ਹੈ।
Trending Photos
Coronavirus India Update: ਚੀਨ ਵਿਚ ਕੋਰੋਨਾ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਜਿਸ ਤੋਂ ਇਹ ਮੁੱਦਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਹਾਲਾਤ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਇਹ (Coronavirus Update) ਸਭ ਤੋਂ ਅਹਿਮ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਚੀਨ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਤੁਰੰਤ ਪ੍ਰਭਾਵ ਤੋਂ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਉਨ੍ਹਾਂ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਵੀ ਲਿਖਿਆ ਹੈ। ਇਸ ਵਿਚ (Raghav Chadha on Coronavirus) ਉਨ੍ਹਾਂ ਨੇ ਪ੍ਰਸ਼ਨ ਕਾਲ ਦੌਰਾਨ ਇਸ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਚੀਨ 'ਚ ਕੋਰਾਨਾ ਦਾ ਧਮਾਕਾ ਭਾਰਤ ਲਈ ਚਿੰਤਾਜਨਕ ਸੰਕੇਤ ਹੈ। ਸਾਨੂੰ ਤੁਰੰਤ ਸੁਚੇਤ ਰਹਿਣ ਅਤੇ ਕੋਰੋਨਾ ਨਾਲ ਨਜਿੱਠਣ ਲਈ ਉਪਾਅ ਕਰਨ ਦੀ ਲੋੜ ਹੈ। ਸੰਸਦ ਮੈਂਬਰ ਰਾਘਵ ਚੱਢਾ ਨੇ ਚੀਨ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਸੰਸਦ 'ਚ (suspension notice) ਮੁਅੱਤਲੀ ਨੋਟਿਸ ਦਾਇਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ 'ਚ ਹੋਈ ਮੌਤ
ਉਨ੍ਹਾਂ ਨੇ ਕਿਹਾ ਕਿ ਸਿਰਫ ਚੀਨ ਵਿੱਚ ਹੀ ਨਹੀਂ, ਕਈ ਹੋਰ ਦੇਸ਼ਾਂ ਵਿੱਚ ਵੀ ਕੋਰੋਨਾ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਅਸੀਂ ਪਹਿਲਾਂ ਹੀ ਇੱਕ ਵਾਰ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਾਂ। ਅਜਿਹੇ 'ਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਾਨੂੰ ਤੁਰੰਤ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਨੇ ਸਾਵਧਾਨੀ ਦੇ ਤੌਰ 'ਤੇ ਚੀਨ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੀਨ ਤੋਂ ਆ ਰਹੀਆਂ ਵੀਡੀਓ ਅਤੇ ਤਸਵੀਰਾਂ ਡਰਾਉਣ ਵਾਲੀਆਂ ਹਨ। ਉੱਥੇ ਹਾਲਾਤ ਇਹ ਬਣ ਗਏ ਹਨ ਕਿ ਹਸਪਤਾਲ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਘੱਟ ਹੀ ਪਏ ਹਨ। ਦਵਾਈਆਂ ਦੀ ਘਾਟ ਹੈ। ਜੇਕਰ ਸਮੇਂ ਸਿਰ ਚੌਕਸ ਨਾ ਕੀਤਾ ਗਿਆ ਤਾਂ ਭਾਰਤ ਵਿੱਚ ਵੀ ਅਜਿਹੀ ਸਥਿਤੀ ਪੈਦਾ ਹੋ ਸਕਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਬੀਤੇ ਦਿਨੀ ਦੇਸ਼ ਵਿੱਚ ਵੱਧ ਰਹੇ ਕ੍ਰਾਈਮ ਨੂੰ ਦੇਖਦੇ ਸੰਸਦ (Winter Session in Parliament) ਵਿੱਚ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੈਂਗਸਟਰਾਂ ਨੂੰ ਦੇਸ਼ ਵਿੱਚ ਵਾਪਸ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਹੀ ਨਹੀਂ ਦੇਸ਼ ਵਿਚ ਵੱਧ ਰਹੇ ਅਪਰਾਧ ਨੂੰ ਘੱਟ ਕੀਤਾ ਜਾ ਸਕੇ।
(Apart from news related to Raghav Chadha's statement, on coronavirus update in India, during Winter Session in Parliament, stay tuned to Zee PHH for more updates)