PSGMC News:ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਪਹਿਲੀ ਵਾਰ ਸਿੱਖ ਮਹਿਲਾ ਬੀਬੀ ਸਤਵੰਤ ਕੌਰ ਦੀ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ।
Trending Photos
PSGMC News: ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਖੇ ਪਿਛਲੇ ਲੰਮੇ ਸਮੇਂ ਤੋਂ ਵੱਖਰੀ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਜੋ ਸਮੇਂ-ਸਮੇਂ ਸਿਰ ਪਾਕਿਸਤਾਨ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ I ਪਿਛਲੇ ਕੁਝ ਸਮੇਂ ਤੋਂ ਇਹ ਚੋਣ ਨਾ ਕਰਵਾਏ ਜਾਣ ਤੋਂ ਬਾਅਦ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਵਾਕਫ ਟਰਸਟ ਪ੍ਰੋਪਰਟੀ ਬੋਰਡ ਈਟੀਬੀਪੀ ਦੀ ਅੱਜ ਮੁੱਖ ਦਫ਼ਤਰ ਲਾਹੌਰ ਵਿਖੇ ਇਕੱਤਰਤਾ ਹੋਈ। ਜਿਸ ਵਿੱਚ ਰਮੇਸ਼ ਸਿੰਘ ਅਰੋੜਾ ਨੂੰ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਦੀ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ।
ਅਰੋੜਾ ਐਮਪੀਏ ਦੇ ਪਹਿਲੇ ਵਿਧਾਇਕ
ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਵਿੱਚ ਪਹਿਲੇ ਵਿਧਾਇਕ ਐਮਪੀਏ ਪੰਜਾਬ ਚੁਣੇ ਜਾਣ ਦਾ ਮਾਨ ਹਾਸਲ ਹੈ। ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਹਨਾਂ ਦੇ ਨਾਲ ਹੀ ਬੀਬੀ ਸਤਵੰਤ ਕੌਰ ਨਨਕਾਣਾ ਸਾਹਿਬ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਪਾਕਿਸਤਾਨ ਉਕਾਫ ਬੋਰਡ ਵੱਲੋਂ ਪਿਛਲੇ ਦਿਨੀਂ ਪਾਕਿਸਤਾਨ ਓਕਾਫ਼ ਬੋਰਡ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਵਾਸਤੇ 10 ਮੈਂਬਰਾਂ ਦੀ ਚੋਣ ਕੀਤੀ ਗਈ ਸੀ।
ਕਮੇਟੀ ਦੇ ਤਿੰਨ ਮੈਂਬਰ ਸਰਕਾਰੀ ਨੁਮਾਇੰਦੇ
ਕਮੇਟੀ ਦਾ ਮੁੱਖ ਉਦੇਸ਼ ਪਾਕਿਸਤਾਨ ਭਰ ’ਚ ਸਿੱਖਾਂ ਦੇ ਪਵਿੱਤਰ ਸਥਾਨਾਂ, ਗੁਰਦੁਆਰਿਆਂ ਅਤੇ ਧਾਰਮਕ ਮਾਮਲਿਆਂ ਦੀ ਸਾਂਭ-ਸੰਭਾਲ ਅਤੇ ਨਿਗਰਾਨੀ ਕਰਨਾ ਹੈ। ਇਸ ਕਮੇਟੀ ਵਿੱਚ 13 ਮੈਂਬਰਾਂ ਵਿਚੋਂ ਤਿੰਨ ਸਰਕਾਰੀ ਨੁਮਾਇੰਦੇ ਹਨ, ਜਿਨ੍ਹਾਂ ਵਿਚ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ, ਧਾਰਮਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਸੀਨੀਅਰ ਸੰਯੁਕਤ ਸਕੱਤਰ ਜਾਂ ਸੰਯੁਕਤ ਸਕੱਤਰ ਅਤੇ ਇਕ ਵਧੀਕ ਸਕੱਤਰ ਧਾਰਮਕ ਸਥਾਨ ਸ਼ਾਮਲ ਹਨ।
ਸਿੱਖ ਧਰਮ ਨਾਲ ਸਬੰਧਿਤ ਬਾਕੀ ਮੈਂਬਰ
ਜੇਕਰ ਬਾਕੀ ਦਸ ਮੈਂਬਰ ਦੀ ਗੱਲ ਕਰੀਏ ਤਾਂ ਉਹ ਸਾਰੇ ਸਿੱਖ ਭਾਈਚਾਰੇ ਦੇ ਨਾਲ ਸਬੰਧ ਰੱਖੇ ਹਨ। ਜੋ ਕਿ ਸਤਿਕਾਰਯੋਗ ਵਿਅਕਤੀ ਹਨ ਜਿਨ੍ਹਾਂ ’ਚ ਰਮੇਸ਼ ਸਿੰਘ ਅਰੋੜਾ, ਤਾਰਾ ਸਿੰਘ, ਗਿਆਨ ਸਿੰਘ ਚਾਵਲਾ, ਸਰਵੰਤ ਸਿੰਘ, ਸਤਵੰਤ ਕੌਰ, ਹਰਮੀਤ ਸਿੰਘ, ਮਹੇਸ਼ ਸਿੰਘ, ਭਗਤ ਸਿੰਘ, ਸਾਹਿਬ ਸਿੰਘ ਅਤੇ ਡਾ. ਮਮਪਾਲ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ: Punjab Budget Session: ਬਜਟ ਸੈਸ਼ਨ ਦਾ ਪਹਿਲਾ ਦਿਨ ਹੰਗਾਮੇਦਾਰ, ਗਵਰਨਰ ਨੇ ਅੱਧੇ ਵਿਚਾਲੇ ਛੱਡਿਆ ਭਾਸ਼ਣ