Ravneet Bittu News: ਰਾਜੀਵ ਰਾਜਾ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਤੋਂ ਨਰਾਜ਼ ਨਜ਼ਰ ਆਏ।
Trending Photos
Ravneet Bittu News: ਪੰਜਾਬ ਕਾਂਗਰਸ ਦੇ ਸਾਬਕਾ ਯੂਥ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਲੁਧਿਆਣਾ ਪੁਲਿਸ ਨੇ ਇੱਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਰਾਜੀਵ ਰਾਜਾ ਦੇ ਨਾਲ ਦੋ ਹੋਰ ਨੌਜਵਾਨਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਰਾਜੀਵ ਰਾਜਾ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨਰਾਜ਼ ਨਜ਼ਰ ਆਏ।
ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਹੀ ਪਤਾ ਲੱਗ ਗਿਆ ਸੀ ਕਿ ਲੁਧਿਆਣੇ ਵਿੱਚ ਜੋ ਕੁਝ ਹੋ ਰਿਹਾ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰ ਗਈ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਅਸੀਂ ਸਾਰਿਆਂ ਨੇ ਮਿਲ ਕੇ ਸਖ਼ਤ ਮਿਹਨਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੰਮਾ ਸਮਾਂ ਦਿੱਲੀ ਵਿੱਚ ਰਹੇ ਪਰ ਫਿਰ ਵੀ ਉਹ ਕੇਜਰੀਵਾਲ ਨੂੰ ਜਿਤਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ।
ਆਪਣੀ ਕੁਰਸੀ ਬਚਾਉਣ ਲਈ ਮੁੱਖ ਮੰਤਰੀ ਮਾਨ ਮੇਰੇ ਕਰੀਬੀਆਂ 'ਤੇ ਕੇਸ ਦਰਜ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਮੇਰੇ 'ਤੇ ਮਾਮਲਾ ਦਰਜ ਕੀਤਾ ਜਾਵੇ। ਬਿੱਟੂ ਨੇ ਕਿਹਾ ਕਿ ਸੈਸ਼ਨ ਖਤਮ ਹੋਣ ਤੋਂ ਬਾਅਦ ਮੈਂ ਖੁਦ ਮੁੱਖ ਮੰਤਰੀ ਮਾਨ ਦੇ ਘਰ ਦੇ ਬਾਹਰ ਜਾ ਕੇ ਗ੍ਰਿਫਤਾਰੀ ਦਵਾਂਗਾ। ਬਿੱਟੂ ਨੇ ਕਿਹਾ ਕਿ ਰਾਜੀਵ ਰਾਜਾ ਮੇਰੇ ਦੋਸਤ ਹਨ। ਉਹ ਇੱਕ ਵਪਾਰੀ ਹੈ। ਉਸ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਮੈਨੂੰ ਰਾਜੀਵ ਰਾਜਾ ਦੇ ਪਰਿਵਾਰਕ ਮੈਂਬਰਾਂ ਦਾ ਫ਼ੋਨ ਆਇਆ ਜਿਨ੍ਹਾਂ ਨੇ ਮੈਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।
ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਆਪਣੇ ਮੂੰਹੋਂ ਰਾਜਾ ਦਾ ਨਾਮ ਕੱਢ ਕੇ ਉਸ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ ਹੈ। ਬਿੱਟੂ ਨੇ ਦੱਸਿਆ ਕਿ ਲੁਧਿਆਣਾ ਪੁਲਿਸ 10 ਥਾਵਾਂ ’ਤੇ ਛਾਪੇ ਮਾਰਨ ਗਈ ਹੈ। ਪੁਲਿਸ ਮੇਰੇ ਕਰੀਬੀਆਂ 'ਤੇ ਛਾਪੇਮਾਰੀ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਝੂਠੇ ਕੇਸਾਂ 'ਚ ਫਸਾ ਰਹੀ ਹੈ। ਬਿੱਟੂ ਨੇ ਕਿਹਾ ਕਿ ਭਗਵੰਤ ਸਿੰਘ ਸੱਤਾ ਦੇ ਨਸ਼ੇ ਵਿੱਚ ਧੁੱਤ ਹੈ।