Republic Day 2025: ਗਣਤੰਤਰ ਦਿਵਸ ਦੇ ਇਸ ਮੌਕੇ ਰਾਜਪਾਲ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਟਰਾਈਸਾਈਕਲਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੇ ਵਿਧਾਇਕਾਂ ਨਾਲ ਮੁਲਾਕਾਤ ਵੀ ਕੀਤੀ।
Trending Photos
Republic Day 2025(ਤਰਸੇਮ ਲਾਲ): ਲੁਧਿਆਣਾ ਵਿੱਚ 76ਵੇਂ ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਮੁੱਖ ਮਹਿਮਾਨ ਨੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਤੋਂ ਬਾਅਦ ਡੀਜੀਪੀ ਨਾਲ ਵਿਸ਼ੇਸ਼ ਵਾਹਨ ਵਿੱਚ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਟੁਕੜੀਆਂ ਨੇ ਮਾਰਚ ਪਾਸ ਕੀਤਾ। ਗਣਤੰਤਰ ਦਿਵਸ ਦੇ ਇਸ ਮੌਕੇ ਰਾਜਪਾਲ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਟਰਾਈਸਾਈਕਲਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੇ ਵਿਧਾਇਕਾਂ ਨਾਲ ਮੁਲਾਕਾਤ ਵੀ ਕੀਤੀ।
ਇਹ ਵੀ ਪੜ੍ਹੋ: India Republic day: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਤਿਰੰਗਾ ਲਹਿਰਾਇਆ; 21 ਤੋਪਾਂ ਦੀ ਦਿੱਤੀ ਸਲਾਮੀ
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ, ਸਾਨੂੰ ਆਜ਼ਾਦੀ ਦਿੱਤੀ ਅਤੇ ਸਾਡੇ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਮਹਾਤਮਾ ਗਾਂਧੀ, ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭਭਾਈ ਪਟੇਲ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਾਜੇਂਦਰ ਪ੍ਰਸਾਦ ਅਤੇ ਲੱਖਾਂ ਭਾਰਤੀਆਂ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਸੀ। ਅੱਜ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਾਂ।
ਇਹ ਵੀ ਪੜ੍ਹੋ: India Republic day: ਸੀਐਮ ਭਗਵੰਤ ਮਾਨ ਨੇ ਪਟਿਆਲਾ ਵਿੱਚ ਲਹਿਰਾਇਆ ਤਿਰੰਗਾ; ਦਿੱਤੀਆਂ ਸ਼ੁਭਕਾਮਨਾਵਾਂ