ਅੰਤਰ-ਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ, ਪਰ ਭਾਰਤ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ।
Trending Photos
ਚੰਡੀਗੜ੍ਹ: ਅੰਤਰ-ਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ, ਪਰ ਭਾਰਤ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਬੋਲਦਿਆਂ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਕੀਮਤਾਂ ’ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ। ਜਿਸ ਕਾਰਨ ਮੌਜੂਦਾ ਸਮੇਂ ’ਚ ਆਪਣਾ ਘਾਟਾ ਪੂਰਾ ਕਰਨ ਲਈ ਕੰਪਨੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨਹੀਂ ਘਟਾ ਰਹੀਆਂ।
ਇੱਥੇ ਦੱਸਣਾ ਬਣਦਾ ਹੈ ਕਿ ਅੰਤਰ-ਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਪਿਛਲੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ।
ਇਸਦੇ ਉਲਟ ਪੈਟਰੋਲੀਅਮ ਮੰਤਰੀ ਨੇ ਦੱਸਿਆ ਕਿ 21 ਜੁਲਾਈ ਤੋਂ 22 ਅਗਸਤ ਤੱਕ ਈਂਧਨ ਦੀਆਂ ਕੀਮਤਾਂ ’ਚ 40 ਫ਼ੀਸਦ ਤੱਕ ਵਾਧਾ ਹੋਇਆ ਹੈ, ਪਰ ਭਾਰਤ ’ਚ ਇਹ 2.12 ਫ਼ੀਸਦ ਤੱਕ ਘੱਟ ਗਿਆ ਹੈ। ਹਾਲਾਂਕਿ ਕੰਪਨੀ ਨੁਕਸਾਨ ਦੀ ਭਰਪਾਈ ਲਈ ਕੀਮਤ ਵਧਾਉਣਾ ਜਾਰੀ ਰੱਖ ਸਕਦੀ ਹੈ।
ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਊਦੀ ਸੀਪੀ ਦੀ ਕੀਮਤ (ਸਾਡਾ ਆਯਾਤ ਬੈਂਚਮਾਰਕ) ਪਿਛਲੇ ਦੋ ਸਾਲਾਂ ਵਿੱਚ ਲਗਭਗ 303 ਫ਼ੀਸਦੀ ਵਧਿਆ ਹੈ। ਇਸੇ ਅਰਸੇ ਦੌਰਾਨ ਭਾਰਤ ਵਿੱਚ ਰਸੋਈ ਗੈਸ ਦੀ ਕੀਮਤ ਉਸ ਅੰਕੜੇ ਦੇ ਦਸਵੇਂ ਹਿੱਸੇ (28 ਫੀਸਦੀ) ਤੋਂ ਵੀ ਘੱਟ ਵਧੀ ਹੈ।