Punjab Farmers News: ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਮੰਨੇਗੀ ਤਾਂ ਰਾਹ ਖੋਲ੍ਹੇ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਕਰਕੇ ਹੋਏ ਨੁਕਸਾਨ ਦਾ ਵਾਜਿਬ ਮੁਆਵਜ਼ਾ, ਪੂਰਨ ਤਰੀਕੇ ਨਾਲ ਕਰਜ਼ਾ ਮੁਆਫ਼ੀ, ਨਸ਼ੇ ਦਾ ਖ਼ਾਤਮੇ ਦੀ ਮੰਗ ਕੀਤੀ ਜਾ ਰਹੀ ਹੈ।
Trending Photos
Punjab Farmers News: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਅੱਜ 30 ਸਤੰਬਰ ਨੂੰ 10 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਦੀਆਂ ਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ। ਜੇਕਰ ਕੋਈ ਵਿਅਕਤੀ ਘਰ ਤੋਂ ਬਹਾਰ ਜਾ ਰਿਹਾ ਤਾਂ ਇਹ ਰੂਟ ਜ਼ਰੂਰ ਪੜ੍ਹ ਲਵੋ ਦਰਅਸਲ ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਹਰੀਕੇ ਹੈੱਡ, ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਲੁਧਿਆਣਾ, ਬਠਿੰਡਾ, ਰੋਪੜ-ਚੰਡੀਗੜ੍ਹ, ਖੂਹੀਆਂ ਸਰਵਰ-ਗੰਗਾਨਗਰ ਮੁੱਖ ਸੜਕਾਂ ਉਤੇ ਧਰਨਾ ਲਗਾ ਕੇ ਜਾਮ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਮੰਨੇਗੀ ਤਾਂ ਰਾਹ ਖੋਲ੍ਹੇ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਕਰਕੇ ਹੋਏ ਨੁਕਸਾਨ ਦਾ ਵਾਜਿਬ ਮੁਆਵਜ਼ਾ, ਪੂਰਨ ਤਰੀਕੇ ਨਾਲ ਕਰਜ਼ਾ ਮੁਆਫ਼ੀ, ਨਸ਼ੇ ਦਾ ਖ਼ਾਤਮੇ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Samyukt Kisan Morcha: ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਦਾ ਵੱਡਾ ਐਲਾਨ; ਭਲਕੇ ਪੰਜਾਬ ਦੇ ਹਾਈਵੇ ਕੀਤੇ ਜਾਣਗੇ ਜਾਮ
ਦੂਜੇ ਪਾਸੇ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ ਹੈ। ਇਸ ਅੰਦੋਲਨ ਦਾ ਅੱਜ ਆਖਰੀ ਦਿਨ ਹੈ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ । ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ ’ਤੇ ਬੈਠ ਗਏ ਹਨ। ਰੇਲਵੇ ਟ੍ਰੈਕ ਜਾਮ ਹੋਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ ਤੱਕ ਰੇਲ ਪਟੜੀਆਂ ’ਤੇ ਰੇਲ ਗੱਡੀਆਂ ਜਾਮ ਹੋ ਗਈਆਂ ਹਨ।
ਇਹ ਵੀ ਪੜ੍ਹੋ: Farmers Protest: ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਸਹਿਮਤੀ ਪਿਛੋਂ ਜਥੇਬੰਦੀਆਂ ਨੇ ਚੰਡੀਗੜ੍ਹ-ਅੰਬਾਲਾ ਹਾਈਵੇ ਤੋਂ ਚੁੱਕਿਆ ਧਰਨਾ
ਇਸ ਦੇ ਨਾਲ ਹੀ ਬੀਤੇ ਦਿਨੀ ਸਰਵਣ ਸਿੰਘ ਪੰਧੇਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਸੀ ਕਿ ਪੰਜਾਬ ਵਿੱਚ 3 ਦਿਨਾਂ ਤੋਂ ਰੇਲ ਰੋਕੋ ਅੰਦੋਲਨ ਖਤਮ ਹੋ ਜਾਵੇਗਾ ਪਰ ਕੱਲ੍ਹ ਹਰਿਆਣਾ ਵਿੱਚ ਵੀ ਇੱਕ ਦਿਨ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਕੇਂਦਰ ਸਰਕਾਰ, ਪੰਜਾਬ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਕਰ ਰਹੇ ਹਾਂ ਪਰ ਪੰਜਾਬ ਸਰਕਾਰ ਦਾ ਕੋਈ ਹੁੰਗਾਰਾ ਨਹੀਂ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੱਲ੍ਹ ਨੂੰ ਹਰਿਆਣਾ ਦੀ ਖੱਟਰ ਸਰਕਾਰ ਨੇ ਉਨ੍ਹਾਂ ਰੋਕਿਆ ਤਾਂ ਇਸ ਅੰਦੋਲਨ ਨੂੰ ਹੋਰ ਅੱਗੇ ਲਿਜਾਇਆ ਜਾ ਸਕਦਾ ਹੈ। ਭਾਰਤ ਨੂੰ ਆਉਣ ਵਾਲੇ ਸਾਲਾਂ ਵਿੱਚ ਜੀ-20 ਤਹਿਤ ਕੀਤੇ ਗਏ ਸਮਝੌਤਿਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਹੋਵੇਗਾ।