Sangrur By Election 2022- ਕਾਂਗਰਸ ਨੇ ਖਿੱਚੀ ਤਿਆਰੀ, ਕੀ ਪਵੇਗੀ ਸੰਗਰੂਰ 'ਤੇ ਭਾਰੀ
Advertisement
Article Detail0/zeephh/zeephh1215832

Sangrur By Election 2022- ਕਾਂਗਰਸ ਨੇ ਖਿੱਚੀ ਤਿਆਰੀ, ਕੀ ਪਵੇਗੀ ਸੰਗਰੂਰ 'ਤੇ ਭਾਰੀ

ਪੰਜਾਬ ਕਾਂਗਰਸ ਵੱਲੋਂ ਜ਼ਿਮਨੀ ਚੋਣ ਲਈ ਬਣਾਈ ਗਈ ਰਣਨੀਤੀ ਅਨੁਸਾਰ ਆਗੂਆਂ ਨੂੰ ਵਿਧਾਨ ਸਭਾ ਅਨੁਸਾਰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਨ ਸਭਾ ਸੀਟ ਧੂਰੀ ਦੀ ਜ਼ਿੰਮੇਵਾਰੀ ਸਾਬਕਾ ਉਪ ਮੁੱਖ ਮੰਤਰੀ 'ਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਗਈ ਹੈ।

Sangrur By Election 2022- ਕਾਂਗਰਸ ਨੇ ਖਿੱਚੀ ਤਿਆਰੀ, ਕੀ ਪਵੇਗੀ ਸੰਗਰੂਰ 'ਤੇ ਭਾਰੀ

ਚੰਡੀਗੜ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਤਰਫ਼ੋਂ ਵਿਸ਼ੇਸ਼ ਰਣਨੀਤੀ ਬਣਾ ਕੇ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ ਉਨ੍ਹਾਂ ਦੇ ਘਰ ਵਿੱਚ ਘਿਰਾਓ ਕਰਨ ਦੀ ਤਿਆਰੀ ਕਰ ਲਈ ਗਈ ਹੈ। ਪਾਰਟੀ ਵੱਲੋਂ ਜਿੱਤ ਦਾ ਰਾਹ ਬਣਾਉਣ ਲਈ 50 ਵੱਡੇ ਚਿਹਰਿਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਂ ਸ਼ਾਮਲ ਹਨ।

 

ਪੰਜਾਬ ਕਾਂਗਰਸ ਵੱਲੋਂ ਜ਼ਿਮਨੀ ਚੋਣ ਲਈ ਬਣਾਈ ਗਈ ਰਣਨੀਤੀ ਅਨੁਸਾਰ ਆਗੂਆਂ ਨੂੰ ਵਿਧਾਨ ਸਭਾ ਅਨੁਸਾਰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਨ ਸਭਾ ਸੀਟ ਧੂਰੀ ਦੀ ਜ਼ਿੰਮੇਵਾਰੀ ਸਾਬਕਾ ਉਪ ਮੁੱਖ ਮੰਤਰੀ 'ਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਗਈ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸਿੱਖਿਆ ਮੰਤਰੀ ਮੀਤ ਹੇਅਰ ਦੀ ਸੀਟ 'ਤੇ ਤਾਇਨਾਤ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਪ੍ਰਗਟ ਸਿੰਘ ਲਹਿਰਾ ਵਿੱਚ ‘ਆਪ’ ਆਗੂਆਂ ਖ਼ਿਲਾਫ਼ ਮੋਰਚਾ ਸੰਭਾਲਣਗੇ।

 

ਸਰਕਾਰ ਵਿੱਚ ਦੂਜੇ ਨੰਬਰ ’ਤੇ ਰਹੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਦਿੜ੍ਹਬਾ ਸੀਟ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਸੁਖਪਾਲ ਖਹਿਰਾ ਦਾ ਘਿਰਾਓ ਕੀਤਾ ਜਾਵੇਗਾ। ਸੁਨਾਮ ਵਿਧਾਨ ਸਭਾ ਸੀਟ 'ਤੇ ਮਦਨ ਲਾਲ ਜਲਾਲਪੁਰ ਅਤੇ ਹੈਰੀ ਮਾਨ, ਮਲੇਰਕੋਟਲਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਗਰੂਰ 'ਚ ਤ੍ਰਿਪਤ ਰਜਿੰਦਰ ਬਾਜਵਾ ਅਤੇ ਵਿਜੇ ਇੰਦਰ ਸਿੰਗਲਾ ਅਤੇ ਮਹਿਲ ਕਲਾਂ 'ਚ ਕੁਸ਼ਲਦੀਪ ਢਿੱਲੋਂ।

 

WATCH LIVE TV 

Trending news