Sanjay Singh News: ਬਿਕਰਮ ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ 'ਚ ਹੋਏ ਪੇਸ਼
Advertisement
Article Detail0/zeephh/zeephh2324621

Sanjay Singh News: ਬਿਕਰਮ ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ 'ਚ ਹੋਏ ਪੇਸ਼

Sanjay Singh News:  ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੇਸ਼ ਹੋਣ ਲਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ ਹਨ।

Sanjay Singh News: ਬਿਕਰਮ ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ 'ਚ ਹੋਏ ਪੇਸ਼

Sanjay Singh News(ਪਰਮਬੀਰ ਔਲਖ): ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੇਸ਼ ਹੋਣ ਲਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਇੱਥੇ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ 'ਚ ਪੇਸ਼ ਨਹੀਂ ਹੋਏ, ਜਿਸ 'ਤੇ ਅਦਾਲਤ 'ਚ ਅਗਲੀ ਤਰੀਕ 18 ਜੁਲਾਈ ਤੈਅ ਕੀਤੀ ਗਈ ਹੈ, ਜਿਸ 'ਤੇ ਹੁਣ ਸੰਜੇ ਸਿੰਘ ਨੂੰ 18 ਜੁਲਾਈ ਨੂੰ ਅੰਮ੍ਰਿਤਸਰ 'ਚ ਮੁੜ ਅਦਾਲਤ 'ਚ ਪੇਸ਼ ਹੋਣਾ ਪਵੇਗਾ।

ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਜੋ ਅਗਨੀਵੀਰ ਸਕੀਮ ਸ਼ੁਰੂ ਕੀਤੀ ਗਈ ਹੈ, ਉਹ ਠੇਕੇ 'ਤੇ ਭਰਤੀ ਕਰਨ ਵਰਗੀ ਹੈ।  ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਕਿਹਾ ਕਿ ਐਮਪੀ ਵੱਲੋਂ ਸਹੁੰ ਲੈਣ ਦੀ ਪ੍ਰਕਿਰਿਆ ਸੰਸਦ ਦੀ ਪ੍ਰਕਿਰਿਆ ਅਧੀਨ ਆਉਂਦੀ ਹੈ, ਉਹ ਉਸ ਅਧੀਨ ਹੀ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਹੋਰ ਜ਼ਿਆਦਾ ਟਿੱਪਣੀ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ਼ ਲੜਾਈ ਜਾਰੀ ਰਹੇਗੀ।

ਸੰਜੇ ਸਿੰਘ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
(ਭਰਤ ਸ਼ਰਮਾ): ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਅੰਮ੍ਰਿਤਸਰ ਕੋਰਟ ਦੇ ਵਿੱਚ ਸੁਣਵਾਈ ਸੀ ਜਿਸ ਨੂੰ ਲੈ ਕੇ ਅੱਜ ਉਹ ਅੰਮ੍ਰਿਤਸਰ ਪਹੁੰਚੇ।

ਇਸ ਤੋਂ ਬਾਅਦ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਤੇ ਦਰਬਾਰ ਸਾਹਿਬ ਵਿਖੇ ਉਨ੍ਹਾਂ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਜਿੱਤਣ ਦੇ ਲਈ ਵੀ ਅਰਦਾਸ ਕੀਤੀ ਗਈ ਹੈ। ਇਸ ਦੇ ਨਾਲ ਹੀ ਬੋਲਦੇ ਹੋ ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ ਪਰ 13 ਸੀਟਾਂ ਨਹੀਂ ਜਿੱਤ ਪਾਈਆਂ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਰਗਾ ਹੀ ਲੋਕਾਂ ਦਾ ਪਿਆਰ ਹਾਸਲ ਕਰੇਗੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਲਾਅ ਐਂਡ ਆਰਡਰ ਨੂੰ ਲੈ ਕੇ ਆਮ ਆਦਮੀ ਪਾਰਟੀ ਉਤੇ ਸਵਾਲ ਉੱਠ ਰਹੇ ਹਨ ਅਤੇ ਜੋ ਲੋਕ ਆਮ ਆਦਮੀ ਪਾਰਟੀ ਉਤੇ ਇਹ ਸਵਾਲ ਚੁੱਕ ਰਹੇ ਹਨ ਉਹ ਪਹਿਲਾਂ 2022 ਤੋਂ ਪਹਿਲਾਂ ਦੇ ਰਿਕਾਰਡ ਚੈੱਕ ਕਰ ਲੈਣ ਤੇ 2022 ਤੋਂ ਬਾਅਦ ਦੇ ਵੀ ਰਿਕਾਰਡ ਚੈੱਕ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰਾ ਨਸ਼ੇ ਤੇ ਲਾਅ ਐਂਡ ਆਰਡਰ ਉਤੇ ਕੰਟਰੋਲ ਕੀਤਾ ਹੈ।

Trending news