Farmers Protest news: ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ, 20 ਮਾਰਚ ਨੂੰ ਦਿੱਲੀ ਕੂਚ ਕਰਨਗੇ ਕਿਸਾਨ
Advertisement
Article Detail0/zeephh/zeephh1565697

Farmers Protest news: ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ, 20 ਮਾਰਚ ਨੂੰ ਦਿੱਲੀ ਕੂਚ ਕਰਨਗੇ ਕਿਸਾਨ

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੜ ਵੱਡੇ ਅੰਦੋਲਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਜਾਟ ਧਰਮਸ਼ਾਲਾ ’ਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਜਿੱਥੇ ਦੇਸ਼ ਭਰ ਦੇ ਕਿਸਾਨ ਆਗੂ ਸ਼ਾਮਲ ਹੋਏ ਅਤੇ ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ।&n

Farmers Protest news: ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ, 20 ਮਾਰਚ ਨੂੰ ਦਿੱਲੀ ਕੂਚ ਕਰਨਗੇ ਕਿਸਾਨ

Sanyukt Kisan Morcha announces farmers' protest to Delhi: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੜ ਵੱਡੇ ਅੰਦੋਲਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਜਾਟ ਧਰਮਸ਼ਾਲਾ ’ਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਜਿੱਥੇ ਦੇਸ਼ ਭਰ ਦੇ ਕਿਸਾਨ ਆਗੂ ਸ਼ਾਮਲ ਹੋਏ ਅਤੇ ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। 

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨਿਆ ਗਿਆ ਕਿ ਕਿਸਾਨ 20 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਯੁੱਧਵੀਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੁੜ ਅੰਦੋਲਨ ਦਾ ਰੁਖ ਅਪਣਾਉਣਗੇ। 

ਕਿਸਾਨਾਂ ਨੇ ਕਿਹਾ ਕਿ 20 ਮਾਰਚ ਨੂੰ ਦੇਸ਼ ਭਰ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਤੋਂ ਵਾਪਸ ਆਏ ਸਨ ਤਾਂ ਉਨ੍ਹਾਂ ਦੀਆਂ ਕੁਝ ਮੰਗਾਂ ਰਹਿ ਗਈਆਂ ਸਨ। ਹਾਲਾਂਕਿ ਸਰਕਾਰ ਆਪਣੇ ਵਾਅਦੇ 'ਤੇ ਖਰੀ ਨਹੀਂ ਉਤਰੀ।  

ਦੂਜੇ ਪਾਸੇ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨਾਲ ਸਰਕਾਰ ਵੱਲੋਂ ਵਾਅਦਾਖ਼ਿਲਾਫ਼ੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵੱਲ ਮਾਰਚ ਕਰਨ ਤੋਂ ਬਾਅਦ ਇਹ ਮੁੜ ਇੱਕ ਵੱਡਾ ਅੰਦੋਲਨ ਵੀ ਬਣ ਸਕਦਾ ਹੈ। 

ਇਹ ਵੀ ਪੜ੍ਹੋ: ਰਾਮ ਰਹੀਮ ਦੀ ਪੈਰੋਲ ਖਿਲਾਫ SGPC ਦੀ ਪਟੀਸ਼ਨ 'ਤੇ ਹਾਈਕੋਰਟ ਦਾ ਨੋਟਿਸ, ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਕਿਸਾਨਾਂ ਦਾ ਕਹਿਣਾ ਹੈ ਕਿ ਮੋਰਚਾ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਚਲਦਿਆਂ ਸਰਕਾਰ ਨੂੰ ਘੇਰਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਪੂਰਾ ਕਰਵਾਇਆ ਜਾ ਸਕਦਾ ਹੈ।  

ਇਸ ਦੌਰਾਨ ਕਿਸਾਨ ਆਗੂ ਜੋਗਿੰਦਰ ਉਗਰਾਹਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨ ਅੰਦੋਲਨ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਇਸ ਕਰਕੇ ਅਸੀਂ ਸੰਯੁਕਤ ਕਿਸਾਨ ਮੋਰਚੇ ਦਾ ਸੰਵਿਧਾਨ ਬਣਾਉਣ ਜਾ ਰਹੇ ਹਾਂ, ਜਿਸ ਦੇ ਤਹਿਤ ਭਵਿੱਖ ਦੇ ਫੈਸਲੇ ਲਏ ਜਾਣਗੇ। ਇਸਦੇ ਨਾਲ ਹੀ 31 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੋਠੀ ਤੋਂ ਹਟਾਈ ਸੁਰੱਖਿਆ

(For more news apart from Sanyukt Kisan Morcha's farmers' protest to Delhi, stay tuned to Zee PHH)

Trending news