Fazilka News: ਫਾਜ਼ਿਲਕਾ ਵਿੱਚ ਇੱਕ ਨਵਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਤੋਂ ਬਾਅਦ ਪਰਿਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐਸਐਸਪੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
Trending Photos
Fazilka News: ਫਾਜ਼ਿਲਕਾ ਵਿੱਚ ਇੱਕ ਨਵਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਤੋਂ ਬਾਅਦ ਪਰਿਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐਸਐਸਪੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਮ੍ਰਿਤਕਾ ਸੰਦੀਪ ਕੌਰ ਦਾ ਵਿਆਹ 6 ਮਹੀਨੇ ਪਹਿਲਾ ਪਿੰਡ ਖਿਲਚੀਆਂ ਦੇ ਇੱਕ ਨੌਜਵਾਨ ਨਾਲ ਹੋਈ ਸੀ। ਇਹ ਉਸ ਦਾ ਦੂਜਾ ਵਿਆਹ ਸੀ। ਮ੍ਰਿਤਕਾ ਦੇ ਭਰਾ ਅਤੇ ਹੌਜ ਖਾਸ ਦੇ ਸਰਪੰਚ ਅਮਨਦੀਪ ਸਿੰਘ ਅਨੁਸਾਰ ਉਨ੍ਹਾਂ ਦੀ ਭੈਣ ਨੂੰ ਸਹੁਰੇ ਵਾਲੇ ਤੰਗ ਪਰੇਸ਼ਾਨ ਕਰਦੇ ਸਨ। ਘਰ ਬਣਾਉਣ ਲਈ ਦਬਾਅ ਬਣਾਇਆ ਜਾਂਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ।
ਪਰੇਸ਼ਾਨ ਹੋ ਕੇ ਸੰਦੀਪ ਨੇ ਆਪਣੇ ਭਰਾ ਨੂੰ ਫੋਨ ਵੀ ਕੀਤਾ ਸੀ। ਇਸ ਤੋਂ ਪਹਿਲਾਂ ਉਹ ਪੰਚਾਇਤ ਪੱਧਰ ਉਤੇ ਮਾਮਲਾ ਸੁਲਝਾ ਪਾਉਂਦੇ, ਉਨ੍ਹਾਂ ਦੀ ਭੈਣ ਦੀ ਮੌਤ ਦੀ ਖ਼ਬਰ ਮਿਲ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਸਹੁਰੇ ਵਾਲਿਆਂ ਨੇ ਧੱਕੇ ਨਾਲ ਜ਼ਹਿਰੀਲੀ ਚੀਜ਼ ਖੁਆ ਕੇ ਸੰਦੀਪ ਦੀ ਹੱਤਿਆ ਕਰ ਦਿੱਤੀ।
ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਐਬੂਲੈਂਸ ਵਿੱਚ ਰੱਖੀ ਲਾਸ਼ ਦੇ ਨਾਲ ਐਸਐਸਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਹਾਈਵੇ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਤਿੱਖੀ ਬਹਿਸ ਵੀ ਹੋਈ। ਪੁਲਿਸ ਅਧਿਕਾਰੀ ਲੇਖਰਾਜ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਖ਼ੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ।
ਪੁਲਿਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਨਾਲ ਹੀ ਪੁਲਿਸ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ ਤੇ ਬਿਨਾਂ ਕਾਰਨ ਪਰੇਸ਼ਾਨ ਕਰ ਰਹੇ ਹਨ।
ਦੂਜੇ ਪਾਸੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਖਿੱਪਾਂਵਾਲੀ 'ਚ ਦਰਦਨਾਕ ਘਟਨਾ ਸਾਹਮਣੇ ਆਈ ਹੈ। 37 ਸਾਲਾ ਬਲਜੀਤ ਸਿੰਘ ਦੀ ਲਾਸ਼ ਪਿੰਡ ਦੇ ਵਾਟਰ ਵਰਕਰਾਂ ਦੀ ਟੈਂਕੀ ਵਿੱਚੋਂ ਬਰਾਮਦ ਹੋਈ ਹੈ। ਬਲਜੀਤ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਸਨ। ਮਾਮਲੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰਕ ਮੈਂਬਰ ਇੱਕ ਹਫ਼ਤੇ ਤੋਂ ਭਾਲ ਕਰ ਰਹੇ ਸਨ
ਜਾਣਕਾਰੀ ਅਨੁਸਾਰ ਬਲਜੀਤ ਸਿੰਘ ਚਾਰ ਧੀਆਂ ਦਾ ਪਿਤਾ ਅਤੇ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਇੱਕ ਹਫ਼ਤਾ ਪਹਿਲਾਂ ਉਹ ਘਰੋਂ ਅਚਾਨਕ ਲਾਪਤਾ ਹੋ ਗਿਆ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਥਾਣਾ ਖੂਈਖੇੜਾ ਵਿਖੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ।