Punjab News: ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਦੂਸਰਾ ਆਰੋਪੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਬਾਰੇ ਜਾਣਨ ਲਈ ਪੜ੍ਹੋ ਪੂਰੀ ਖ਼ਬਰ
Trending Photos
Punjab News/ (Bimal Kumar): ਰੋਪੜ ਜ਼ਿਲ੍ਹੇ ਦੇ ਨੂਰਪੁਰ ਬੇਦੀ ਵਿੱਚ ਸਮੂਹਿਕ ਜਬਰ ਜਨਾਹ ਪੀੜਤ ਲੜਕੀ ਨੇ ਸ਼ਰਮ ਅਤੇ ਇਨਸਾਫ ਨਾ ਮਿਲਣ ਕਾਰਨ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਹੈ ਕਿ ਦੂਜੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੱਈਏ ਕਿ ਸਮੂਹਿਕ ਜਬਰ ਜਨਾਹ ਦੇ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦੋਂ ਕਿ ਦੂਜਾ ਦੋਸ਼ੀ ਹਾਲੇ ਤੱਕ ਫ਼ਰਾਰ ਚੱਲ ਰਿਹਾ ਸੀ ਪਰ ਹੁਣ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬੀਤੇ ਦਿਨੀਂ ਰੂਪਨਗਰ ਦੇ ਨੂਰਪੁਰ ਬੇਦੀ ਦੇ ਪਿੰਡ ਵਿਖੇ ਦੋ ਨੌਜਵਾਨਾਂ ਵੱਲੋਂ 15 ਸਾਲ ਦੀ ਨਾਬਾਲਿਕ ਦੇ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ ਅਤੇ ਲੜਕੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਇੱਕ ਆਰੋਪੀ ਨੂੰ ਫੜ ਲਿਆ ਸੀ ਜਦਕਿ ਦੂਸਰਾ ਆਰੋਪੀ ਫਰਾਰ ਚੱਲ ਰਿਹਾ ਸੀ ਜਿਸ ਨੂੰ ਬੀਤੀ ਰਾਤ ਰੋਪੜ ਦੇ ਹੈਡ ਦੇ ਕੋਲ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਜਾਣਕਾਰੀ ਐਸਐਚਓ ਨੂਰਪੁਰ ਬੇਦੀ ਨੇ ਫੋਨ ਉੱਤੇ ਦਿੱਤੀ ਹੈ।
ਇਹ ਵੀ ਪੜ੍ਹੋ: Ropar News: ਸਮੂਹਿਕ ਜਬਰ ਜਨਾਹ ਪੀੜਤ ਲੜਕੀ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਨੇ 1 ਮੁਲਜ਼ਮ ਕੀਤਾ ਕਾਬੂ
ਜਾਣੋ ਪੂਰਾ ਮਾਮਲਾ
ਲੜਕੀ ਆਪਣੇ 14 ਸਾਲਾਂ ਭਰਾ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਨੂੰ ਵਾਪਸ ਆ ਰਹੀ ਸੀ। ਰਸਤੇ ਵਿੱਚ ਦੋ ਮੁਲਜ਼ਮਾਂ ਨੇ ਰੋਕ ਕੇ ਪਹਿਲਾਂ ਭੈਣ-ਭਰਾ ਦੀ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਵਿੱਚ ਲੜਕੀ ਨਾਲ ਜਬਰ ਜਨਾਹ ਕੀਤਾ।
ਜਾਣਕਾਰੀ ਮੁਤਾਬਕ ਲੜਕੀ ਆਪਣੇ 14 ਸਾਲਾ ਭਰਾ ਨਾਲ ਆਪਣੀ ਨਾਨੀ ਕੋਲ ਰਹਿੰਦੀ ਸੀ। ਉਸਦਾ ਭਰਾ ਪਿੰਡ ਦੇ ਸਰਪੰਚ ਦੇ ਘਰ ਪਸ਼ੂਆਂ ਦੀ ਦੇਖਭਾਲ ਦਾ ਕੰਮ ਕਰਦਾ ਹੈ। ਮ੍ਰਿਤਕ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਸ਼ਨਿੱਚਰਵਾਰ ਨੂੰ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਆਪਣੀ ਭੈਣ ਨਾਲ ਘਰ ਪਰਤ ਰਿਹਾ ਸੀ ਤਾਂ ਦੋ ਨੌਜਵਾਨਾਂ ਹਰਸ਼ ਰਾਣਾ ਤੇ ਦਿਨੇਸ਼ ਗੁੱਜਰ ਨੇ ਉਸ ਨੂੰ ਥੱਪੜ ਮਾਰ ਦਿੱਤਾ ਅਤੇ ਉਸ ਦੀ ਭੈਣ ਨੂੰ ਝਾੜੀਆਂ ਵੱਲ ਖਿੱਚ ਕੇ ਲੈ ਗਏ। ਉਸ ਨੇ ਕਿਹਾ ਕਿ ਉਹ ਡਰ ਗਿਆ ਅਤੇ ਆਪਣੇ ਮਾਲਕ ਦੇ ਘਰ ਵੱਲ ਭੱਜ ਗਿਆ।
ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸਦੀ ਭੈਣ ਰੋ ਰਹੀ ਸੀ। ਉਸ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਉਹ ਆਪਣੀ ਭੈਣ ਅਤੇ ਨਾਨੀ ਨਾਲ ਰਾਤ ਅੱਠ ਵਜੇ ਸਰਪੰਚ ਦੇ ਘਰ ਗਿਆ ਸੀ। ਜਿੱਥੇ ਭੈਣ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਉਸ ਨੂੰ ਇੱਕ ਨਿੱਜੀ ਨਰਸਿੰਗ ਹੋਮ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਐਤਵਾਰ ਸਵੇਰੇ ਉਸ ਦੀ ਮੌਤ ਹੋ ਗਈ ਸੀ।
ਐਸਐਸਪੀ ਰੋਪੜ ਗੁਲਨਾਰ ਸਿੰਘ ਖੁਰਾਣਾ ਨੇ ਦੱਸਿਆ ਕਿ ਨੂਰਪੁਰ ਬੇਦੀ ਦੇ ਪਿੰਡ ਧਨਾਣਾ ਦੀ ਪੀੜਤ ਲੜਕੀ ਦੇ ਭਰਾ ਦੇ ਬਿਆਨਾਂ ’ਤੇ ਸਮੂਹਿਕ ਜਬਰ ਜਨਾਹ ਦੇ ਮੁਲਜ਼ਮ ਹਰਸ਼ ਰਾਣਾ ਤੇ ਦਿਨੇਸ਼ ਗੁੱਜਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ ਦੇ ਨਾਲ-ਨਾਲ ਪੋਸਕੋ ਐਕਟ ਅਤੇ ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਸੀ।