Bandi Singh: ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜੇਲ੍ਹ ਵਿੱਚ ਜਾਵੇਗਾ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਵੀ ਲਿਖੀ ਗਈ ਹੈ।
Trending Photos
Bandi Singh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖਾਂ ਨਾਲ ਸਬੰਧਿਤ ਮਸਲੇ ਚੁੱਕੇ ਜਿਸ ਵਿੱਚੋਂ ਅਹਿਮ ਮੁੱਦਾ ਬੰਦੀ ਸਿੰਘਾਂ ਦਾ ਸੀ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਸਿੱਖ ਜਥੇਬੰਦੀਆਂ ਦੀ ਜਲਦ ਹੀ ਇਕੱਤਕਤਾ ਸੱਦੀ ਜਾਵੇਗੀ।
ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜੇਲ੍ਹ ਵਿੱਚ ਜਾਵੇਗਾ। ਇਸ ਤੋਂ ਪਹਿਲਾਂ ਅੱਜ ਸਵੇਰੇ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਨ ਉਪਰੰਤ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫ਼ਦ ਮੈਂਬਰਾਂ ਨੂੰ ਸੰਕੇਤਕ ਤੌਰ ’ਤੇ ਪ੍ਰੋਫਾਰਮੇ ਦੇ ਕੇ ਰਵਾਨਾ ਕੀਤਾ।
ਇਹ ਵੀ ਪੜ੍ਹੋ: Kulwinder Billa News: ਲੁਧਿਆਣਾ ਰੈਲੀ 'ਚ ਕੁਲਵਿੰਦਰ ਬਿੱਲਾ ਦੇ ਨਾਲ ਪੁਲਿਸ ਕਮਿਸ਼ਨਰ ਨੇ ਵੀ ਪਾਇਆ ਭੰਗੜਾ
ਇਸ ਦੇ ਨਾਲ ਹੀ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨ ਨੂੰ ਦੁਖਦਾਈ ਦੱਸਿਆ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕੀਤੀ ਗਈ ਬਿਆਨਬਾਜੀ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਵਾਲ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਤੱਕ ਉਨ੍ਹਾਂ ਨੇ ਕੀ ਕੋਸ਼ਿਸ਼ਾਂ ਕੀਤੀਆਂ ਨੇ ਇਸ ਬਾਰੇ ਦੱਸਿਆ ਜਾਵੇ।
ਐਡਵੋਕੇਟ ਧਾਮੀ ਨੇ ਦਿੱਲੀ ਕਮੇਟੀ ਅਤੇ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ 'ਤੇ ਇਕਜੁਟਤਾ ਵਿਖਾਈ ਜਾਵੇ ਅਤੇ ਮਾਮਲੇ ਦੀ ਗੰਭੀਰਤਾ ਨੂੰ ਵਿਚਾਰਿਆ ਜਾਵੇ।
ਦੱਸ ਦਈਏ ਕਿ ਦਵਿੰਦਰ ਭੁੱਲਰ ਗੁਰਦੀਪ ਸਿੰਘ, ਬਲਵੰਤ ਸਿੰਘ ਰਾਜੋਆਣਾ, ਇਹ ਲੋਕ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਤੱਕ ਇਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਦਵਿੰਦਰ ਪਾਲ ਭੁੱਲਰ ਨੂੰ 28 ਸਾਲ ਤੋਂ ਵੱਧ, ਜਗਤਾਰ ਹਵਾਰਾ ਨੂੰ 27 ਸਾਲ ਤੋਂ ਵੱਧ, ਪਰਮਜੀਤ ਸਿੰਘ ਨੂੰ 25 ਸਾਲ ਤੋਂ ਵੱਧ ਸਜ਼ਾ ਹੋਈ ਹੈ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਅਸੀਂ ਇੱਕ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਸੀ ਜਿਸ ਵਿੱਚ 26 ਲੱਖ ਤੋਂ ਵੱਧ ਦਸਤਖ਼ਤ ਪ੍ਰਾਪਤ ਹੋਏ। ਰਾਜਪਾਲ ਪੰਜਾਬ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਸਾਡੀ ਮੰਗ ਨੂੰ ਕੇਂਦਰ ਤੱਕ ਪਹੁੰਚਾਉਣਗੇ, ਕੱਲ੍ਹ ਅਸੀਂ ਜੇਲ੍ਹਰ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਅਸੀਂ ਰਾਜੋਆਣਾ ਨੂੰ SGPC ਨੂੰ ਵਫਦ ਮਿਲਣ ਲਈ ਕਿਹਾ ਹੈ।
ਇਹ ਵੀ ਪੜ੍ਹੋ: Punjab News: ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ, CM ਮਾਨ ਦੀ ਕੀਤੀ ਸ਼ਲਾਘਾ