SGPC ਪ੍ਰਧਾਨ ਵੱਲੋਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਧਾਮੀ ਅੱਜ ਪੰਜ ਪਿਆਰਿਆਂ ਅੱਗੇ ਹੋਏ ਪੇਸ਼
Advertisement
Article Detail0/zeephh/zeephh2573886

SGPC ਪ੍ਰਧਾਨ ਵੱਲੋਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਧਾਮੀ ਅੱਜ ਪੰਜ ਪਿਆਰਿਆਂ ਅੱਗੇ ਹੋਏ ਪੇਸ਼

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ-ਅਣਜਾਣੇ 'ਚ ਅਪਸ਼ਬਦ ਬੋਲ ਦਿੱਤੇ ਸਨ।

SGPC ਪ੍ਰਧਾਨ ਵੱਲੋਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਧਾਮੀ ਅੱਜ ਪੰਜ ਪਿਆਰਿਆਂ ਅੱਗੇ ਹੋਏ ਪੇਸ਼

Harjinder Singh Dhami: SGPC ਪ੍ਰਧਾਨ ਵੱਲੋਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣਾਇਆ ਹੋਈ ਹੈ। ਅੱਜ ਹਰਜਿੰਦਰ ਸਿੰਘ ਧਾਮੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਵੀ ਬੰਦ ਕਮਰਾ ਗੱਲਬਾਤ ਕੀਤੀ। ਇਸ ਮੌਕੇ SGPC ਪ੍ਰਧਾਨ ਵੱਲੋਂ ਮੀਡੀਆ ਤੋਂ ਦੂਰੀ ਬਣਾਈ ਰੱਖ ਗਈ ਅਤੇ ਆਖਿਆ ਕਿ ਜਾਣ ਬੁਝ ਕੇ ਇਸ਼ੂ ਨਾ ਬਣਾਇਆ ਕਰੋ।

ਦੱਸਦਈਏ ਕਿ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।

Trending news