Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕੋਰ ਕਮੇਟੀ ਦਾ ਮੁੜ ਦਾ ਮੁੜ ਰਗਠਨ ਕਰ ਦਿੱਤਾ ਹੈ।
Trending Photos
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੁੜ ਪੁਨਰਗਠਨ ਕਰ ਦਿੱਤਾ ਹੈ। ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ। ਇਸ ਵਿੱਚ 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਹੋਣਗੇ।
As per the resolution of Working Committee of the party, the SAD President S Sukhbir Singh Badal reorganised the Core Committee of the party today. It will have 23 Members & 4 Ex-Officio special invitees. The details are
Members of Core Committee
1.S. Harjinder Singh Dhami…
— Dr Daljit S Cheema (@drcheemasad) August 4, 2024
ਕਮੇਟੀ ਵਿੱਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਜਦਕਿ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਹੋਣਗੇ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵਿੱਚ ਲਿਆ ਹੈ। ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਲੈ ਕੇ ਪਰਮਜੀਤ ਸਿੰਘ ਸਰਨਾ ਤੱਕ ਦੇ ਨਾਂ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਆਗੂ ਸ਼ਾਮਲ ਸਨ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ।
ਇਸ ਤੋਂ ਪਹਿਲਾਂ ਪਾਰਟੀ ਵਿੱਚ ਬਗਾਵਤ ਤੋਂ ਬਾਅਦ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਕਮੇਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਨਾਂ ਸ਼ਾਮਲ ਸਨ।
ਚੁਣੇ ਗਏ ਮੈਂਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਪਹਿਲੇ ਸਥਾਨ ’ਤੇ ਹੈ। ਇਸ ਉਪਰੰਤ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ.ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।
ਇਨ੍ਹਾਂ ਲੋਕਾਂ ਨੂੰ ਵਿਸ਼ੇਸ਼ ਸੱਦਾ ਦਿੱਤਾ
ਅਕਾਲੀ ਦਲ ਦੇ ਵਿਸ਼ੇਸ਼ ਸੱਦੇ ਗਏ ਮੈਂਬਰਾਂ ਵਿੱਚੋਂ ਸੰਸਦ ਵਿੱਚ ਪਾਰਟੀ ਦੇ ਆਗੂ ਨੂੰ ਥਾਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਨੂੰ ਵਿਸ਼ੇਸ਼ ਮੈਂਬਰ ਬਣਾਇਆ ਗਿਆ ਹੈ।