ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਲ 2021-22 ਧਾਰਮਿਕ ਪ੍ਰੀਖਿਆ ਰਾਹੀ ਮੈਰਿਟ ਵਿੱਚ ਆਉਣ ਵਾਲੇ 1183 ਵਿਦਿਆਰਥੀਆਂ ਨੂੰ 25 ਲੱਖ 40 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਜਾਵੇਗੀ।
Trending Photos
ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਰਾਹੀ ਸਿੱਖ ਬੱਚੇ ਆਪਣੇ ਇਤਿਹਾਸ ਨਾਲ ਜੁੜਦੇ ਹਨ ਤੇ ਵਿਰਸੇ ਤੋਂ ਜਾਣੂ ਹੁੰਦੇ ਹਨ। ਇਸਦੇ ਨਾਲ ਸ਼੍ਰੋਮਣੀ ਕਮੇਟੀ ਦਾ ਵਜੀਫਾ ਦੇਣ ਦਾ ਮਕਸਦ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨਾ ਹੈ।
1183 ਵਿਦਿਆਰਥੀਆਂ ਨੂੰ ਮਿਲੇਗੀ ਵਜੀਫਾ ਰਾਸੀ
ਸਾਲ 2021-22 ਵਿੱਚ ਧਾਰਮਿਕ ਪ੍ਰੀਖਿਆ ਵਿੱਚ ਚਾਰ ਦਰਜਿਆਂ ਵਿਚ 36506 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1183 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਨ੍ਹਾਂ ਨਤੀਜਿਆਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਨਤੀਜਿਆਂ ਅਨੁਸਾਰ 1183 ਵਿਦਿਆਰਥੀਆਂ ਨੂੰ 25 ਲੱਖ 40 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।
WATCH LIVE TV