SGPC News: ਅੱਜ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਨਰਲ ਇਜਲਾਸ 29 ਮਾਰਚ ਨੂੰ ਹੋਵੇਗਾ।
Trending Photos
SGPC News: ਅੱਜ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਨਰਲ ਇਜਲਾਸ 29 ਮਾਰਚ ਨੂੰ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਵਿਦੇਸ਼ਾਂ ਦੀ ਰੁਚੀ ਘਟਾਉਣ ਲਈ ਵੀ ਕਦਮ ਚੁੱਕੇ ਜਾਣਗੇ। ਆਈਪੀਐਸ ਦੀ ਸਿਖਲਾਈ ਲਈ ਚੰਡੀਗੜ੍ਹ ਵਿੱਚ ਇੱਕ ਅਕੈਡਮੀ ਚਲਾਈ ਜਾ ਰਹੀ ਹੈ। ਇਸ ਤੋਂ ਸਿੱਖ ਚਿਹਰੇ ਵੀ ਅੱਗੇ ਆਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੱਕ ਅਕੈਡਮੀ ਇਸ ਸਾਲ ਜੁਲਾਈ ਵਿੱਚ ਪਟਿਆਲਾ ਵਿੱਚ ਖੋਲ੍ਹਿਆ ਗਿਆ ਹੈ।
ਇਸ ਦੇ ਨਾਲ ਹੀ ਨਵੀਂ ਇਮਾਰਤ ਵੀ ਬਣਾਈ ਜਾਵੇਗੀ। ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਮਦਮਾ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਯੂ-ਟਿਊਬ ਚੈਨਲ ਵੀ ਖੋਲ੍ਹਿਆ ਜਾਵੇਗਾ ਤੇ ਸੰਗਤ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਹੜਤਾਲ ਉਤੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦੀ ਮੰਨੇ।
ਬੰਦੀ ਸਿੰਘਾਂ ਦੀ ਰਿਹਾਈ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨਾਲ ਵੀ ਕੁਝ ਠੀਕ ਨਹੀਂ ਚੱਲ ਰਿਹਾ। ਆਖ਼ਰ ਉਨ੍ਹਾਂ ਨੂੰ ਪੰਜਾਬ ਵਿੱਚ ਤਬਦੀਲ ਕਿਉਂ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦੇ ਪਰਿਵਾਰ ਵੀ ਭੁੱਖ ਹੜਤਾਲ ਉਤੇ ਬੈਠੇ ਹਨ। ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab News: ਸ਼ਾਨਨ ਪ੍ਰੋਜੈਕਟ ਦੀ ਲੀਜ਼ ਸਮਾਪਤ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੁਪਰੀਮ ਦਾ ਕੀਤਾ ਰੁਖ਼
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਜ ਰਮੇਸ਼ ਸਿੰਘ ਪ੍ਰਧਾਨ ਬਣ ਗਏ ਹਨ ਤੇ ਪਾਕਿਸਤਾਨ ਦੇ ਗੁਰਦੁਆਰਿਆਂ ਲਈ ਕਾਫੀ ਚੰਗੀ ਗੱਲ ਹੈ। ਜਦੋਂ ਤੱਕ ਉਨ੍ਹਾਂ ਦੀ ਤਰਫੋਂ ਦੇਖਭਾਲ ਕੀਤੀ ਜਾਂਦੀ ਹੈ, ਉਹ ਸਹਿਯੋਗ ਕਰਨਗੇ।
ਇਹ ਵੀ ਪੜ੍ਹੋ : Manish Sisodia News: ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਦੀ ਨਿਆਇਕ ਹਿਰਾਸਤ 'ਚ ਵਾਧਾ; 7 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ