SGPC News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਫੋਟੋ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫੈਸਲਾ ਲਿਆ ਗਿਆ ਹੈ।
Trending Photos
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਫੋਟੋ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫੈਸਲਾ ਲਿਆ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਦੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ ਵਿੱਚ ਜਹਾਜ਼ਾਂ ਦੀ ਥਾਂ 'ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ। ਉਥੇ ਸ਼੍ਰੋਮਣੀ ਕਮੇਟੀ ਕੋਲ ਆਪਣੀ ਜ਼ਮੀਨ ਵੀ ਹੈ।
ਇਹ ਵੀ ਪੜ੍ਹੋ : Qaumi Insaf Morcha news: ਮੁਹਾਲੀ 'ਚ YPS ਚੌਕ 'ਤੇ ਧਰਨੇ ਦਾ ਮਾਮਲਾ, ਹਾਈ ਕੋਰਟ ਨੇ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਦਿੱਤਾ ਸਮਾਂ
ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦਰੱਖਤ ਲਗਾਏ ਜਾਣ ਸਬੰਧੀ ਵੀ ਚਰਚਾ ਹੋਈ। ਇਸ ਮੌਕੇ ਐਡਵੋਕੇਟ ਧਾਮੀ ਨੇ ਹਰਿਆਣਾ ਐਡਹਾਕ ਕਮੇਟੀ ਦੀ ਮੀਟਿੰਗ ਦੌਰਾਨ ਹੋਈ ਗਾਲੀ-ਗਲੋਚ ਦੀ ਨਿੰਦਾ ਵੀ ਕੀਤੀ। ਹਰਿਆਣਾ ਕਮੇਟੀ ਦੌਰਾਨ ਵਿਵਾਦ ਹੋਣਾ ਸਿੱਖ ਮਰਿਯਾਦਾ ਦੇ ਉਲਟ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਕਮੇਟੀ ਲਈ ਸਿੱਖਾਂ ਦੀਆਂ ਵੋਟਾਂ ਇਕੱਠੀਆਂ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਦੇਖ ਰੇਖ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : Gurdaspur Road Accident: ਗੁਰਦਾਸਪੁਰ 'ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ