Harjinder Singh Dhami Resign: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
Advertisement
Article Detail0/zeephh/zeephh2649479

Harjinder Singh Dhami Resign: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Harjinder Singh Dhami Resign: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦ ਤੋਂ ਅਸਤੀਫ਼ਾ ਦੇ ਦਿੱਤਾ ਹੈ।

Harjinder Singh Dhami Resign: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Harjinder Singh Dhami Resign: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ ਸੀ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਿੰਘ ਸਾਹਿਬਾਨ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਸਾਰਿਆਂ ਨੇ ਇਹ ਮੰਗ ਚੁੱਕੀ ਸੀ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕੀਤੇ ਜਾਣ 'ਤੇ ਆਪਣਾ ਰੋਸ ਜ਼ਾਹਿਰ ਕੀਤਾ ਸੀ। ਗਿਆਨੀ ਰਘਬੀਰ ਸਿੰਘ ਨੇ 13 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਬਾਅਦ ਪੋਸਟ ਸ਼ੇਅਰ ਕੀਤੀ ਸੀ। ਅਸਤੀਫਾ ਦੇਣ ਤੋਂ ਪਹਿਲਾਂ ਪ੍ਰਧਾਨ ਧਾਮੀ ਨੇ ਉਨ੍ਹਾਂ ਦੀ ਪੋਸਟ ਦੀਆਂ ਸਤਰਾਂ ਵੀ ਪੜ੍ਹੀਆਂ ਅਤੇ ਕਿਹਾ ਕਿ ਇਸ ਪੋਸਟ ਤੋਂ ਸਪੱਸ਼ਟ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਇਸ ਤਰ੍ਹਾਂ ਧਾਮੀ ਨੇ 7 ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰਨ ਲਈ ਕਿਹਾ ਹੈ।

ਪੋਸਟ ਵਿੱਚ ਲਿਖਿਆ
ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੀਆਂ ਘਟਨਾਵਾਂ ਨੂੰ ਮੈਂ ਹਰ ਪਹਿਲੂ ਤੋਂ ਗੰਭੀਰਤਾ ਨਾਲ ਦੇਖ ਰਿਹਾ ਹਾਂ। ਮੈਂ ਇਨ੍ਹਾਂ ਹਾਲਾਤ ਤੋਂ ਬਹੁਤ ਦੁਖੀ ਹਾਂ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਅਤੇ ਤਰੀਕਾ ਬਿਲਕੁਲ ਵੀ ਜਾਇਜ਼ ਨਹੀਂ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ 2024 ਨੂੰ ਪੰਥਕ ਭਾਵਨਾਵਾਂ ਅਤੇ ਰਵਾਇਤਾਂ ਅਨੁਸਾਰ ਲਏ ਗਏ ਫੈਸਲਿਆਂ ਤੋਂ ਬਾਅਦ ਹੀ ਅਜਿਹਾ ਲੱਗ ਰਿਹਾ ਸੀ ਕਿ ਯੋਜਨਾਬੱਧ ਤਰੀਕੇ ਨਾਲ ਸਿੰਘ ਸਾਹਿਬਾਨ ਵਿਰੁੱਧ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ 18 ਸਾਲ ਪੁਰਾਣੇ ਪਰਿਵਾਰਕ ਮਾਮਲੇ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਮੀਡੀਆ ਟ੍ਰਾਇਲ ਕੀਤਾ ਗਿਆ। ਇਸ ਸਬੰਧੀ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਗਠਿਤ ਕਰਨ ਸਮੇਂ ਵੀ ਕਿਹਾ ਸੀ ਕਿ ਇਹ ਠੀਕ ਨਹੀਂ ਹੈ। ਜੇਕਰ ਕਿਸੇ ਵੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਕਿਸਮ ਦੇ ਦੋਸ਼ਾਂ ਦੀ ਜਾਂਚ ਦੀ ਲੋੜ ਹੈ ਤਾਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਕਰਵਾਈ ਜਾ ਸਕਦੀ ਹੈ।

ਫਿਰ ਵੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜ਼ਲੀਲ ਕਰਨਾ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਫਾਰਗ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ। ਮੈਂ ਇੱਕ ਵਾਰ ਫਿਰ ਆਪਣੀ ਜ਼ਮੀਰ ਨਾਲ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਸੇਵਾਮੁਕਤ ਹੋਣਾ ਅਤਿ ਨਿੰਦਣਯੋਗ ਅਤੇ ਮੰਦਭਾਗਾ ਹੈ, ਜੋ ਤਖ਼ਤ ਸਾਹਿਬਾਨ ਦੀ ਅਜ਼ਾਦੀ ਅਤੇ ਹੋਂਦ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਗੁਰੂ ਰਾਖਾ...

Trending news