ਪੰਜਾਬ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਗੈਂਗਸਟਰ ਪਿੰਡ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਪੁਲਿਸ ਨੇ ਪਿੰਡ ਨੂੰ ਘੇਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।
Trending Photos
ਚੰਡੀਗੜ: ਅੰਮ੍ਰਿਤਸਰ ਦੇ ਪਿੰਡ ਭਕਨਾ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਹੁਣ ਤੱਕ ਮੁਕਾਬਲੇ ਵਿੱਚ ਦੋ ਸ਼ਾਰਪ ਸ਼ੂਟਰਾਂ ਦੇ ਮਾਰੇ ਜਾਣ ਦੀ ਸੂਚਨਾ ਆ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੀ ਮੌਕੇ 'ਤੇ ਪਹੁੰਚ ਗਏ ਹਨ।
ਪੁਲਿਸ ਨੂੰ ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ
ਪੰਜਾਬ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਗੈਂਗਸਟਰ ਪਿੰਡ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਪੁਲਿਸ ਨੇ ਪਿੰਡ ਨੂੰ ਘੇਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਮੁਲਾਜ਼ਮਾਂ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਇਹ ਪਿੰਡ ਅਟਾਰੀ ਨੇੜੇ ਪਾਕਿਸਤਾਨ ਦੀ ਸਰਹੱਦ 'ਤੇ ਸਥਿਤ ਹੈ। ਸੂਚਨਾ ਮਿਲ ਰਹੀ ਹੈ ਕਿ ਗੈਂਗਸਟਰ ਏਕੇ-47 ਨਾਲ ਪੁਲਿਸ 'ਤੇ ਫਾਇਰਿੰਗ ਕਰ ਰਹੇ ਹਨ।
ਦੋ ਸ਼ਾਰਪ ਸ਼ੂਟਰਾਂ ਦੇ ਮਾਰੇ ਜਾਣ ਦੀ ਸੂਚਨਾ
ਪੁਲਿਸ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਦੋ ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਐਨਕਾਊਂਟਰ ਵਿਚ ਢੇਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕਾਤਲ ਜਗਰੂਪ ਰੂਪਾ ਅਤੇ ਮੰਨੂ ਪਿੰਡ ਕੁੱਸਾ ਵਿੱਚ ਲੁਕੇ ਹੋਏ ਸਨ। ਜਦੋਂ ਐਂਟੀ ਗੈਂਗਸਟਰ ਫੋਰਸ ਨੂੰ ਲੁਕੇ ਹੋਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਇਸ ਦੌਰਾਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋ ਗਈ। ਗੋਲੀਆਂ ਦੀ ਆਵਾਜ਼ ਨਾਲ ਪਿੰਡ ਗੂੰਜ ਉੱਠਿਆ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਹੁਣ ਤੱਕ ਕਰੀਬ 100 ਰਾਉਂਡ ਫਾਇਰ ਕੀਤੇ ਜਾ ਚੁੱਕੇ ਹਨ। ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਸ਼ਾਰਪ ਸ਼ੂਟਰਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਪਿੰਡ ਵਾਸੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਪੁਲਿਸ ਦਰਜਨਾਂ ਵਾਹਨਾਂ ਦੇ ਕਾਫ਼ਲੇ ਨਾਲ ਮੁਕਾਬਲੇ ਵਾਲੀ ਥਾਂ 'ਤੇ ਪਹੁੰਚ ਗਈ ਹੈ। ਐਂਬੂਲੈਂਸ ਅਤੇ ਬਖਤਰਬੰਦ ਗੱਡੀਆਂ ਵੀ ਮੌਕੇ 'ਤੇ ਮੌਜੂਦ ਹਨ।
WATCH LIVE TV