ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕਈ ਵਾਰ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਹ ਸਿੱਧੂ ਦਾ ਨਾਮ ਕਿਸੇ ਵੀ ਚੀਜ਼ ਲਈ ਵਰਤਦੇ ਹਨ ਤਾਂ ਉਹ ਉਨ੍ਹਾਂ ਤੋਂ ਮਨਜ਼ੂਰੀ ਲੈਣ।
Trending Photos
Sidhu Moosewala news: ਮਰਹੂਮ ਪੰਜਾਬੀ ਗਾਇਕ Sidhu Moosewala ਦਾ ਨਵਾਂ song 'Vaar' ਸੋਸ਼ਲ ਮੀਡੀਆ 'ਤੇ ਟਰੈਂਡ ਕਰ ਰਿਹਾ ਹੈ ਤੇ ਇਸ ਦੌਰਾਨ ਇੱਕ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਇੱਕ ਫੈਕਟਰੀ ਕੁਰਕੁਰੇ ਵੇਚ ਰਹੀ ਸੀ। ਸਰਦੂਲਗੜ੍ਹ ਦੇ ਵਿੱਚ ਇੱਕ ਕੁਰਕਰੇ ਬਣਾਉਣ ਵਾਲੀ ਫੈਕਟਰੀ ਵਿੱਚ ਲਿਫ਼ਾਫ਼ਿਆਂ 'ਤੇ ਸਿੱਧੂ ਦੀ ਫੋਟੋ ਲਗਾਈ ਜਾ ਰਹੀ ਸੀ।
ਇਸ ਬਾਰੇ ਜਦੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਿਆ ਤਾਂ ਪਰਿਵਾਰਕ ਮੈਂਬਰ ਪੁਲਿਸ ਪਾਰਟੀ ਨੂੰ ਲੈ ਕੇ ਫੈਕਟਰੀ ਪਹੁੰਚੇ। ਮੌਕੇ ਤੇ ਮੌਜੂਦ ਫੈਕਟਰੀ ਮਾਲਿਕ ਨੇ ਅੱਗੇ ਤੋਂ ਅਜਿਹਾ ਨਾ ਕਰਨ ਦੇ ਲਈ ਕਿਹਾ।
ਫੈਕਟਰੀ ਮਾਲਿਕ ਨੇ ਆਪਣੀ ਗ਼ਲਤੀ ਮੰਨਦਿਆਂ ਅੱਗੇ ਤੋਂ ਅਜਿਹਾ ਨਾ ਕਰਨ ਦੇ ਲਈ ਕਿਹਾ ਤੇ ਪਰਿਵਾਰਕ ਮੈਂਬਰਾਂ ਨੇ ਵੀ ਕਿਹਾ ਕਿ ਅਗਰ ਅੱਗੇ ਤੋਂ ਬਿਨਾਂ ਇਜਾਜ਼ਤ ਇਸ ਤਰ੍ਹਾਂ ਕੀਤਾ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੈਕਟਰੀ ਮਾਲਕ ਨੂੰ ਸਮਝਾ ਦਿੱਤਾ ਗਿਆ ਹੈ ਅਤੇ ਉਸ ਨੇ ਗਲਤੀ ਮੰਨ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਫੈਕਟਰੀ ਦਾ ਮਾਲਕ ਅੱਗੇ ਤੋਂ ਅਜਿਹਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਪਰਿਵਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ: ਕੀ Google Pay ਨੂੰ UPI ਭੁਗਤਾਨ ਲਈ ਨਹੀਂ ਮਿਲੀ ਮਾਨਤਾ? ਜਾਣੋ ਵਾਇਰਲ ਖ਼ਬਰ ਦੀ ਸੱਚਾਈ
ਦੱਸ ਦਈਏ ਕਿ ਹਾਲ ਹੀ 'ਚ ਰਿਲੀਜ਼ ਹੋਇਆ Sidhu Moosewala ਦਾ ਨਵਾਂ song 'Vaar' ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ ਤੇ ਇਹ ਗਾਣਾ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਇਹ ਗਾਣਾ ਸਿੱਧੂ ਦੇ ਪ੍ਰਸ਼ੰਸਕਾਂ ਲਈ ਖ਼ਾਸ ਹੈ ਕਿਉਂਕਿ ਇਸ ਤੋਂ ਪਹਿਲਾਂ ਮਰਹੂਮ ਗਾਇਕ ਦੇ 'SYL' ਗੀਤ ਨੂੰ YouTube ਤੋਂ ਹਟਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਹ ਇਸ ਗਾਣੇ ਦਾ ਇੰਤਜ਼ਾਰ ਕਰ ਰਹੇ ਸਨ।
ਗੌਰਤਲਬ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਮਰਹੂਮ ਗਾਇਕ ਦੇ ਪ੍ਰਸ਼ੰਸਕ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਮਹੀਨੇ ਦੇ ਅੰਦਰ-ਅੰਦਰ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਕੀਤੇ ਹੋਰ ਚਲੇ ਜਾਣਗੇ।
ਸਿੱਧੂ ਦੇ ਮਾਤਾ-ਪਿਤਾ ਵੱਲੋਂ ਕਤਲ ਮਾਮਲੇ 'ਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਤੀ ਜਾ ਰਹੀ ਸੁਰੱਖਿਆ ਲਈ ਪੰਜਾਬ ਸਰਕਾਰ 'ਤੇ ਕਈ ਸਵਾਲ ਚੁੱਕੇ ਗਏ ਹਨ।
ਹੋਰ ਪੜ੍ਹੋ: ਭਾਰਤ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ, ਪੰਜਾਬ ਦੇ ਮੁਕਾਬਲੇ ਕਈ ਸੂਬੇ ਵੱਧ ਪ੍ਰਦੂਸ਼ਿਤ
(For more news related to Sidhu Moose Wala, stay tuned to Zee News PHH)