US Deportation: ਸ਼ਨਿੱਚਰਵਾਰ-ਐਤਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ।
Trending Photos
US Deportation 2nd Flight: ਸ਼ਨਿੱਚਰਵਾਰ-ਐਤਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ। ਗੈਰ-ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸੀ-17ਏ ਸ਼ਨਿੱਚਰਵਾਰ ਰਾਤ 11.33 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡ ਹੋਇਆ। ਇਸ ਦੌਰਾਨ ਅਮਰੀਕਾ ਵੱਲੋਂ ਸਿੱਖ ਨੌਜਵਾਨਾਂ ਤੇ ਬਜ਼ੁਰਗਾਂ ਨੂੰ ਪੱਗ ਤੇ ਪਰਨੇ ਬੰਨ੍ਹੇ ਬਗੈਰ ਲਿਆਂਦਾ ਗਿਆ। ਅੰਮ੍ਰਿਤਸਰ ਹਵਾਈ ਅੱਡੇ ਉਤੇ ਨੰਗੇ ਸਿਰ ਸਿੱਖ ਨੌਜਵਾਨ ਅਤੇ ਬਜ਼ੁਰਗ ਦੇਖੇ ਗਏ। ਇਸ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਅਮਰੀਕਾ ਵੱਲੋਂ ਨੰਗੇ ਸਿਰ ਭੇਜੇ ਗਏ ਸਰਦਾਰਾਂ ਦੇ ਮਾਮਲੇ ਦੀ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਨੇ ਦਸਤਾਰਾਂ ਦਾ ਲੰਗਰ ਲਾਇਆ ਅਤੇ ਨੰਗੇ ਸਿਰ ਆਏ ਨੌਜਵਾਨਾਂ ਨੂੰ ਦਸਤਾਰਾਂ ਦਿੱਤੀਆਂ ਗਈਆਂ। ਇਸ ਦੌਰਾਨ ਐਸਜੀਪੀਸੀ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਅਮਰੀਕਾ ਕੋਲ ਪਹੁੰਚ ਕਰਨਗੇ।
ਇਹ ਵੀ ਪੜ੍ਹੋ : Delhi Stampede: CM ਭਗਵੰਤ ਮਾਨ ਵੱਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਵਿੱਚ ਯਾਤਰੀਆਂ ਦੀ ਮੌਤ ਉਤੇ ਦੁੱਖ ਜ਼ਾਹਿਰ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਗੱਲ 'ਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ? ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਬਿਕਰਮ ਸਿੰਘ ਮਜੀਠੀਆ ਨੇ ਨੌਜਵਾਨਾਂ ਨੂੰ ਨੰਗੇ ਸਿਰ ਭੇਜਣ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਐਕਸ ਹੈਂਡਲ ਉਤੇ ਲਿਖਿਆ ਕਿ ਮੈਂ ਅਮਰੀਕੀ ਅਧਿਕਾਰੀਆਂ ਵੱਲੋਂ ਸਿੱਖ ਨੌਜਵਾਨਾਂ ਨੂੰ ਨੰਗੇ ਸਿਰ ਭੇਜਣ ਦੀ ਕੜੀ ਨਿੰਦਾ ਕਰਦਾ ਹਾਂ। ਇਹ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਾਰੇ ਸਿੱਖ ਸਮਾਜ ਦਾ ਅਪਮਾਨ ਹੈ। ਸਾਡੀ ਮੰਗ ਹੈ ਕਿ ਵਿਦੇਸ਼ ਮੰਤਰਾਲਾ ਤੁਰੰਤ ਇਹ ਮਾਮਲਾ ਅਮਰੀਕਾ ਨਾਲ ਉਠਾਏ, ਤਾਂ ਜੋ ਭਵਿੱਖ ‘ਚ ਐਹੋ ਜਿਹੀ ਸ਼ਰਮਨਾਕ ਘਟਨਾ ਕਦੇ ਵੀ ਨਾ ਦੁਹਰਾਈ ਜਾਵੇ!
ਇਹ ਵੀ ਪੜ੍ਹੋ : Delhi Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ; 18 ਲੋਕਾਂ ਦੀ ਮੌਤ