ਪੁਲਿਸ ਬੈਂਸ ਦੀ ਆਵਾਜ਼ ਦਾ ਨਮੂਨਾ ਲੈਣਾ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਇਸ ਲਈ ਤਿਆਰ ਨਹੀਂ ਹਨ। ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਆਵਾਜ਼ ਦੇ ਨਮੂਨੇ ਨਹੀਂ ਲਏ ਜਾ ਸਕਦੇ ਹਨ।
Trending Photos
ਭਰਤ ਸ਼ਰਮਾ/ਲੁਧਿਆਣਾ: ਬਲਾਤਕਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਵਾਜ਼ ਦਾ ਨਮੂਨਾ ਦੇਣ ਨੂੰ ਤਿਆਰ ਨਹੀਂ ਹਨ। ਆਤਮਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਕੌਰ ਦੀ ਅਦਾਲਤ ਵਿੱਚ ਰਿਮਾਂਡ ਲਈ ਬਹਿਸ ਹੋਈ। ਇਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੂੰ 2 ਦਿਨ ਦੇ ਪੁਲਸ ਰਿਮਾਂਡ 'ਤੇ ਅਤੇ ਬਾਕੀ ਚਾਰ ਦੋਸ਼ੀਆਂ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜੇਲ ਭੇਜ ਦਿੱਤਾ ਗਿਆ ਹੈ।
ਬੈਂਸ ਫੋਨ ਕਾਲ 'ਤੇ ਔਰਤ ਨਾਲ ਕਰਦਾ ਸੀ ਗੱਲ
ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਔਰਤ ਨੇ ਪੁਲਸ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ ਬੈਂਸ ਨਾਲ ਫੋਨ 'ਤੇ ਗੱਲਬਾਤ ਕਰਦੀ ਸੀ। ਅਦਾਲਤ ਵਿਚ ਇਹ ਸਾਬਤ ਕਰਨ ਲਈ ਪੁਲਿਸ ਬੈਂਸ ਦੀ ਆਵਾਜ਼ ਦਾ ਨਮੂਨਾ ਲੈਣਾ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਇਸ ਲਈ ਤਿਆਰ ਨਹੀਂ ਹਨ। ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਆਵਾਜ਼ ਦੇ ਨਮੂਨੇ ਨਹੀਂ ਲਏ ਜਾ ਸਕਦੇ ਹਨ।
ਸਾਬਕਾ ਵਿਧਾਇਕ ਦੇ ਭਰਾ 'ਤੇ ਧਮਕੀਆਂ ਦੇਣ ਦੇ ਦੋਸ਼
ਇਸ ਦੇ ਨਾਲ ਹੀ ਮਹਿਲਾ ਨੇ ਦੋਸ਼ ਲਾਇਆ ਸੀ ਕਿ ਸਾਬਕਾ ਵਿਧਾਇਕ ਦਾ ਭਰਾ ਵੀ ਉਸ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਹੈ। ਉਹ ਕਿਸੇ ਕੇਸ ਨਾਲ ਸਬੰਧਤ ਔਰਤ ਨਾਲ ਲਗਾਤਾਰ ਫੋਨ ’ਤੇ ਗੱਲ ਕਰਦਾ ਸੀ। ਇਨ੍ਹਾਂ ਲੋਕਾਂ ਦੀ ਆਵਾਜ਼ ਦੇ ਸੈਂਪਲ ਵੀ ਲਏ ਜਾਣੇ ਹਨ। ਅਜਿਹੇ 'ਚ ਪੁਲਸ ਹੋਰ ਦੋਸ਼ੀਆਂ ਦੀ ਆਵਾਜ਼ ਦੇ ਸੈਂਪਲ ਲੈਣ ਲਈ ਵੀ ਅਦਾਲਤ 'ਚ ਪਟੀਸ਼ਨ ਪਾ ਸਕਦੀ ਹੈ।