Kotkapura Firing News: ਕੋਟਕਪੂਰਾ ਗੋਲੀ ਕਾਂਡ 'ਚ ਐਸਆਈਟੀ ਨੇ ਦਾਖ਼ਲ ਕੀਤੀ ਤੀਜੀ ਚਾਰਜਸ਼ੀਟ
Advertisement
Article Detail0/zeephh/zeephh1844944

Kotkapura Firing News: ਕੋਟਕਪੂਰਾ ਗੋਲੀ ਕਾਂਡ 'ਚ ਐਸਆਈਟੀ ਨੇ ਦਾਖ਼ਲ ਕੀਤੀ ਤੀਜੀ ਚਾਰਜਸ਼ੀਟ

Kotkapura Firing News: ਕੋਟਕਪੂਰਾ ਗੋਲੀ ਕਾਂਡ ਵਿੱਚ ਗਠਿਤ ਐਸਆਈਟੀ ਨੇ 2502 ਸਫਿਆਂ ਦਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਹੈ।

Kotkapura Firing News: ਕੋਟਕਪੂਰਾ ਗੋਲੀ ਕਾਂਡ 'ਚ ਐਸਆਈਟੀ ਨੇ ਦਾਖ਼ਲ ਕੀਤੀ ਤੀਜੀ ਚਾਰਜਸ਼ੀਟ

Kotkapura Firing News: 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਐਲਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ 2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਸੋਮਵਾਰ ਨੂੰ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਕੋ-ਆਪਟਿਡ ਮੈਂਬਰ ਡੀਐਸਪੀ ਗੁਰਦੀਪ ਸਿੰਘ ਨੇ ਇੰਸਪੈਕਟਰ ਇਕਬਾਲ ਸਿੰਘ ਨਾਲ ਫਰੀਦਕੋਟ ਅਦਾਲਤ ਵਿੱਚ ਪੁੱਜੇ ਤੇ 11 ਜਿਲਦਾਂ ਵਿੱਚ 56 ਪੰਨਿਆਂ ਦੀ ਚਾਰਜਸ਼ੀਟ ਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਪੇਸ਼ ਕੀਤੇ।

ਕਾਬਿਲੇਗੌਰ ਹੈ ਕਿ ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24.2.2023 ਨੂੰ ਸੱਤ ਹਜ਼ਾਰ ਪੰਨਿਆਂ (7000) ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ ਦੋ ਹਜ਼ਾਰ ਚਾਰ ਸੌ (2400) ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ। 

ਜਾਣਕਾਰੀ ਅਨੁਸਾਰ ਐਸਆਈਟੀ ਵਿੱਚ ਸ਼ਾਮਲ ਡੀਐਸਪੀ ਗੁਰਦੀਪ ਸਿੰਘ ਅਤੇ ਇੰਸਪੈਕਟਰ ਇਕਬਾਲ ਸਿੰਘ ਨੇ ਜੇਐਮਆਈਸੀ ਅਦਾਲਤ ਵਿੱਚ 56 ਪੰਨਿਆਂ ਦੀ ਚਾਰਜਸ਼ੀਟ ਅਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਦਾਇਰ ਕੀਤੇ। ਐਸਆਈਟੀ ਵੱਲੋਂ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਦੋਵਾਂ ਐਫਆਈਆਰਜ਼ ਵਿੱਚ ਵੀ ਇਸੇ ਤਰ੍ਹਾਂ ਦੇ ਚਲਾਨ ਪੇਸ਼ ਕੀਤੇ ਗਏ ਹਨ।

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਕਰ ਰਹੀ ਹੈ, ਜਿਸ ਵਿੱਚ ਆਈਜੀ ਰਾਕੇਸ਼ ਅਗਰਵਾਲ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ

25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿੱਚ 129 ਅਤੇ 192 ਨੰ. ਥਾਣਾ ਸਿਟੀ ਕੋਟਕਪੂਰਾ ਵਿੱਚ ਧਾਰਾ 307,153,109,34,201,218 332,120BIPC ਅਤੇ 25/27 54,59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਕੋਟਕਪੂਰਾ 'ਚ ਹੋਈ ਪੁਲਿਸ ਫਾਇਰਿੰਗ ਮਾਮਲੇ 'ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਮੰਗ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਫ਼ੈਸਲਾ ਆਉਣ ਤੱਕ ਹਾਈਕੋਰਟ ਵਲੋਂ ਉਕਤ ਮਾਮਲੇ 'ਚ ਮਿਲੀ ਰਾਹਤਾਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ

Trending news