ਦੱਸ ਦਈਏ ਕਿ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫੇਫੜਿਆਂ ਸੰਬੰਧੀ ਸਮੱਸਿਆ ਕਾਫੀ ਸਮੇਂ ਤੋਂ ਹੈ।
Trending Photos
Sonia Gandhi Hospitalized amid health condition deteriorated news: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅਚਾਨਕ ਸਿਹਤ ਵਿਗੜਨ ਕਰਕੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵੱਲੋਂ ਕਿਹਾ ਗਿਆ ਕਿ ਸੋਨੀਆ ਗਾਂਧੀ ਅਜੇ ਵੀ ਡਾਕਟਰਾਂ ਅਤੇ ਮਾਹਿਰਾਂ ਦੀ ਨਿਗਰਾਨੀ 'ਚ ਹੈ ਅਤੇ ਉਨ੍ਹਾਂ ਦੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਸੋਨੀਆ ਗਾਂਧੀ ਦਾ ਇਲਾਜ਼ ਡਾਕਟਰ ਅਨੂਪ ਬਾਸੂ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ। ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਇਹ ਕੋਈ ਗੰਭੀਰ ਗੱਲ ਨਹੀਂ ਹੈ।
ਸੋਨੀਆ ਗਾਂਧੀ ਨੂੰ ਹਸਪਤਾਲ ਦਾਖਿਲ ਕਰਵਾਉਣ ਦਾ ਮੁੱਖ ਕਾਰਨ ਇਹ ਸੀ ਕਿ ਸੋਨੀਆ ਗਾਂਧੀ ਨੂੰ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ। ਉਹ ਪਿਛਲੇ ਕੁਝ ਸਮੇਂ ਤੋਂ ਇਹਨਾਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੀ ਸੀ, ਜਿਸ ਕਰਕੇ ਉਹ ਅਕਸਰ ਨੈਬੁਲਾਈਜ਼ ਹੁੰਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਕੀਤਾ ਰਵਾਨਾ
ਇਸ ਵਾਰ ਵੀ ਇਸੇ ਕਰਕੇ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਰ ਗੰਗਾਰਾਮ ਹਸਪਤਾਲ ਟਰੱਸਟ ਦੇ ਚੇਅਰਮੈਨ ਡਾ.ਡੀ.ਐਸ.ਰਾਣਾ ਨੇ ਸੋਨੀਆ ਗਾਂਧੀ ਦੀ ਸਿਹਤ ਰਿਪੋਰਟ ਨੂੰ ਨਾਰਮਲ ਦੱਸਿਆ ਹੈ।
ਦੱਸ ਦਈਏ ਕਿ ਸਾਬਕਾ ਕਾਂਗਰਸ ਪ੍ਰਧਾਨ ਨੂੰ ਫੇਫੜਿਆਂ ਸੰਬੰਧੀ ਸਮੱਸਿਆ ਕਾਫੀ ਸਮੇਂ ਤੋਂ ਹੈ। ਇਸ ਤੋਂ ਪਹਿਲਾਂ ਵੀ ਸਾਹ ਲੈਣ ਵਿੱਚ ਤਕਲੀਫ਼ ਹੋਣ ਕਰਕੇ ਉਨ੍ਹਾਂ ਨੂੰ 4 ਜਨਵਰੀ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਰੂਟੀਨ ਚੈਕਅੱਪ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: Punjab Budget Session 2023: "ਗਲਤ ਸ਼ਬਦਾਂ ਦੀ ਵਰਤੋਂ ਤੇ ਕਿਸੇ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ," ਰਾਜਪਾਲ ਦਾ ਵਿਧਾਨ ਸਭਾ ਨੂੰ ਸੰਬੋਧਨ
(For more news apart from Sonia Gandhi Hospitalized and her health update, stay tuned to Zee PHH)