Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਲੱਗੀ ਸੰਨ੍ਹ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ।
Trending Photos
Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਲੱਗੀ ਸੰਨ੍ਹ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਦੀ ਰਿਪੋਰਟ ਮੁਤਾਬਕ ਡਿਊਟੀ ਵਿੱਚ ਲਾਪਰਵਾਹੀ ਉਤੇ ਗੁਰਵਿੰਦਰ ਸਿੰਘ ਸੰਘਾ ਨੂੰ ਮੁਅੱਤਲ ਕਰ ਦਿੱਤਾ ਹੈ। ਉਦੋਂ ਗੁਰਵਿੰਦਰ ਸਿੰਘ ਫਿਰੋਜ਼ਪੁਰ ਵਿੱਚ ਐਸਪੀ ਆਪ੍ਰੇਸ਼ਨ ਵਜੋਂ ਤਾਇਨਾਤ ਸਨ।
ਪੰਜਾਬ ਵਿੱਚ ਤਤਕਾਲੀ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਨੂੰ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਸੰਨ੍ਹ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ।
ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ ਪਰ ਕਿਸਾਨਾਂ ਨੇ ਰਸਤਾ ਰੋਕ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ 'ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੇ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ। ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ - "ਤੁਹਾਡੇ ਮੁੱਖ ਮੰਤਰੀ ਦਾ ਧੰਨਵਾਦ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।" ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ ਸੀ।
ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੀ। ਐਸਪੀ ਗੁਰਵਿੰਦਰ ਸਿੰਘ ਸੰਘਾ ਖ਼ਿਲਾਫ਼ ਇਹ ਐਕਸ਼ਨ ਗ੍ਰਹਿ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ਉਪਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : Jalandhar Farmers Protest Update: ਕਿਸਾਨਾਂ ਤੇ ਮਾਨ ਵਿਚਾਲੇ ਮੀਟਿੰਗ ਖ਼ਤਮ, ਸੜਕਾਂ ਖੋਲ੍ਹਣ ਦਾ ਕੀਤਾ ਵਾਅਦਾ, ਰੇਲਵੇ ਟ੍ਰੈਕ ਕੀਤੇ ਖਾਲੀ
ਕਾਬਿਲੇਗੌਰ ਹੈ ਕਿ ਗੁਰਬਿੰਦਰ ਸਿੰਘ ਉਸ ਸਮੇਂ ਬਠਿੰਡਾ ਵਿੱਚ ਐਸਪੀ ਵਜੋਂ ਤਾਇਨਾਤ ਸਨ। ਉਨ੍ਹਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਬਠਿੰਡਾ ਤੋਂ ਰਿਲੀਵ ਹੋਣ ਮਗਰੋਂ ਤੁਰੰਤ ਡੀਜੀਪੀ ਦਫ਼ਤਰ ਪੁੱਜਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Traffic Advisory: ਚੰਡੀਗੜ੍ਹ- ਮੁਹਾਲੀ ਦੀਆਂ ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਅੱਜ ਪੜ੍ਹ ਲਵੋ ਇਹ ਖ਼ਬਰ, ਨਹੀਂ ਹੋਵੇਗੀ ਖੱਜਲ- ਖੁਆਰੀ