Kartarpur Corridor News: ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਹੋਰ ਮੁਲਤਵੀ ਕਰ ਦਿੱਤੀ ਗਈ ਹੈ ਤੇ ਹੁਣ ਸੋਮਵਾਰ ਨੂੰ ਮੁੜ ਹਾਲਾਤ ਉਤੇ ਸਮੀਖਿਆ ਕਰਕੇ ਲਾਂਘੇ ਨੂੰ ਖੋਲ੍ਹਣ ਦੀ ਯੋਜਨਾ ਬਣਾਈ ਜਾਵੇਗੀ।
Trending Photos
Kartarpur Corridor News: ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਹੋਰ ਮੁਲਤਵੀ ਕਰ ਦਿੱਤੀ ਗਈ ਹੈ। ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਇਹ ਫੈਸਲਾ ਲਿਆ।
ਇਹ ਵੀ ਪੜ੍ਹੋ : Punjab News: ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ
ਹੁਣ ਸੋਮਵਾਰ ਸ਼ਾਮ ਨੂੰ ਯਾਤਰਾ ਸ਼ੁਰੂ ਕਰਨ ਲਈ ਦੁਬਾਰਾ ਰੀਵਿਊ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲੈਣ ਤੋਂ ਬਾਅਦ 2 ਦਿਨਾਂ ਲਈ ਹੋਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਯਾਤਰਾ ਨੂੰ ਮੁੜ ਸ਼ੁਰੂ ਕਰਨ ਲਈ ਹੁਣ 24 ਜੁਲਾਈ ਦਿਨ ਸੋਮਵਾਰ ਦੀ ਸ਼ਾਮ ਨੂੰ ਦੁਬਾਰਾ ਰੀਵਿਊ ਕੀਤਾ ਜਾਵੇਗਾ।
ਦਰਅਸਲ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰੇ ਦੀ ਯਾਤਰਾ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤੀ ਸੀ। ਦਰਅਸਲ ਬੀਤੇ ਦਿਨੀਂ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਲਾਂਘੇ 'ਤੇ ਬਣੇ ਦਰਸ਼ਨ ਸਥਲ ਦੇ ਨਾਲ ਲੱਗਦੇ ਧੁੱਸੀ ਬੰਨ 'ਤੇ ਲਗਾਤਾਰ ਹੋ ਰਹੀ ਬਰਸਾਤ ਕਾਰਨ ਪਾਣੀ ਦਾ ਪੱਧਰ ਮੁੜ ਤੋਂ ਵੱਧਣ ਲੱਗ ਪਿਆ ਹੈ। ਸ੍ਰੀ ਕਰਤਾਰਪੁਰ ਲਾਂਘੇ (Kartapur Sahib Corridor) ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਇਸ ਨੂੰ ਦੇਖਦੇ ਹੋਏ ਮੁੜ ਤੋਂ ਯਾਤਰਾ ਦੋ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਸੋਮਵਾਰ ਨੂੰ ਮੁੜ ਹਾਲਾਤ ਉਤੇ ਸਮੀਖਿਆ ਕਰਕੇ ਲਾਂਘੇ ਨੂੰ ਖੋਲ੍ਹਣ ਦੀ ਯੋਜਨਾ ਬਣਾਈ ਜਾਵੇਗੀ।
ਇਹ ਵੀ ਪੜ੍ਹੋ : Education News: ਪੰਜਾਬ ਦੇ ਇਸ ਸਕੂਲ 'ਚ ਪੰਜਾਬੀ ਲਾਜ਼ਮੀ ਨਹੀਂ, ਸਰਕਾਰ ਨੇ ਠੋਕਿਆ ਮੋਟਾ ਜ਼ੁਰਮਾਨਾ