Khanna News: ਖੰਨਾ ਤੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ
Advertisement
Article Detail0/zeephh/zeephh2501845

Khanna News: ਖੰਨਾ ਤੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

Khanna News: ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। 

Khanna News: ਖੰਨਾ ਤੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

Khanna News: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ । ਸੌਂਦ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। 

Trending news