ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਅਤੇ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨ-ਲਾਈਨ ਪੜ੍ਹਾਈ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।
Trending Photos
Online Education in Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਿੱਖਿਆ ਵਿਭਾਗ ਵਲੋਂ ਸਰਦੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਆਨ-ਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ, ਸਰਕਾਰ ਦੀ ਇਸ ਮੁਹਿੰਮ ਨੂੰ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਮਿਲਿਆ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਅਤੇ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨ-ਲਾਈਨ ਪੜ੍ਹਾਈ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।
ਸਿੱਖਿਆ ਮੰਤਰੀ ਦਾ ਦਾਅਵਾ ਹੈ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ (Mann Government) ਦੇ ਇਸ ਉਪਰਾਲੇ ਦੀ ਬੱਚਿਆਂ ਦੇ ਮਾਪਿਆਂ ਵਲੋਂ ਵੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
School Education Minister @HarjotBains disclosed that Digital Mode of learning initiated by Punjab School Education Department during winter holidays scripted history with massive response, More than 12 lakh govt school students attended online classes.
— Government of Punjab (@PunjabGovtIndia) January 15, 2023
ਇੱਥੇ ਦੱਸ ਦੇਈਏ ਕਿ ਸਿੱਖਿਆ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਆਨ-ਲਾਈਨ ਜਮਾਤਾਂ (Online Classes) ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ (Pre Board Exam) ਨੂੰ ਮੱਦੇਨਜ਼ਰ ਰੱਖਦਿਆਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ (Online Lecture) ਕਰਵਾਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪਹਿਲਾਂ ਅਧਿਆਪਕ ਆਪਣੇ ਪੱਧਰ ‘ਤੇ ਸਿਰਫ਼ ਸਕੂਲ ਦੇ ਸਮੇਂ ਦੌਰਾਨ ਜਮਾਤ ਨੂੰ ਪੜ੍ਹਾਉਂਦੇ ਸਨ ਪਰ ਇਸ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੀ ਅਗਵਾਈ ਵਿੱਚ ਸੂਬਾ ਪੱਧਰ ‘ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ।
ਪੰਜਾਬ ਸਰਕਾਰ (Punjab Government) ਦੀ ਇਸ ਨਿਵੇਕਲੀ ਮੁਹਿੰਮ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਪ੍ਰਸਾਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਡਾਕਟਰ ਨੂੰ ਸਿਹਤ ਵਿਭਾਗ ਸੌਂਪਣਾ ਪੰਜਾਬ ਸਰਾਕਰ ਨੂੰ ਆ ਰਿਹਾ ਰਾਸ, ਨਹੀਂ ਯਕੀਨ ਤਾਂ ਪੜ੍ਹੋ ਖ਼ਬਰ