Farmers Protest: ਗੰਨਾ ਕਿਸਾਨਾਂ ਨੇ ਦੂਜੇ ਦਿਨ ਧੂਰੀ ਦੇ ਓਵਰ ਬ੍ਰਿਜ ਰੋਡ ਉਤੇ ਗੰਨੇ ਨਾਲ ਭਰੀਆਂ ਟਰਾਲੀਆਂ ਨਾਲ ਵਨ-ਵੇ ਰੋਡ ਜਾਮ ਕਰਕੇ ਪੰਜਾਬ ਸਰਕਾਰ ਅਤੇ ਧੂਰੀ ਸ਼ੂਗਰ ਮਿੱਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
Trending Photos
Farmers Protest: ਗੰਨਾ ਕਿਸਾਨਾਂ ਨੇ ਦੂਜੇ ਦਿਨ ਧੂਰੀ ਦੇ ਓਵਰ ਬ੍ਰਿਜ ਰੋਡ ਉਤੇ ਗੰਨੇ ਨਾਲ ਭਰੀਆਂ ਟਰਾਲੀਆਂ ਨਾਲ ਵਨ-ਵੇ ਰੋਡ ਜਾਮ ਕਰਕੇ ਪੰਜਾਬ ਸਰਕਾਰ ਅਤੇ ਧੂਰੀ ਸ਼ੂਗਰ ਮਿੱਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੰਨੇ ਦੇ ਬਕਾਏ ਦੀ ਅਦਾਇਗੀ ਤੇ ਧੂਰੀ ਸ਼ੂਗਰ ਮਿੱਲ ਨੂੰ ਚਲਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਅਤੇ ਧੂਰੀ ਮਿੱਲ ਦੇ ਇੰਚਾਰਜ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੇ ਪਿਛਲੇ 15 ਕਰੋੜ ਰੁਪਏ ਦੇ ਬਕਾਏ ਅਦਾ ਕਰਕੇ ਧੂਰੀ ਸ਼ੂਗਰ ਮਿੱਲ ਚਲਾਈ ਜਾਵੇ ਪਰ ਨਾ ਤਾਂ ਉਨ੍ਹਾਂ ਦੇ ਪਿਛਲੇ ਬਕਾਏ ਮਿਲੇ ਅਤੇ ਨਾ ਹੀ ਖੰਡ ਮਿੱਲ ਚਲਾਈ ਗਈ।
ਜਦੋਂ ਅਸੀਂ ਗੰਨੇ ਨਾਲ ਭਰੀ ਟਰਾਲੀ ਨੂੰ ਖੰਡ ਮਿੱਲ ਦੇ ਅੰਦਰ ਲਿਜਾਣ ਲੱਗੇ ਤਾਂ ਖੰਡ ਮਿੱਲ ਮੁਲਾਜ਼ਮਾਂ ਵੱਲੋਂ ਮਿੱਲ ਦਾ ਗੇਟ ਬੰਦ ਕਰ ਦਿੱਤਾ ਗਿਆ। ਜਿਸ ਕਾਰਨ ਗੰਨੇ ਨਾਲ ਭਰੀ ਉਨ੍ਹਾਂ ਦੀ ਟਰਾਲੀ ਨੂੰ ਖੰਡ ਮਿੱਲ ਅੰਦਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਮਿੱਲ ਨਹੀਂ ਚੱਲੇਗੀ। ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ? ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਗੰਨੇ ਨਾਲ ਭਰੀਆਂ ਸਾਰੀਆਂ ਟਰਾਲੀਆਂ ਇੱਥੇ ਲਿਆ ਕੇ ਸੜਕ ਉਤੇ ਜਾਮ ਲਗਾ ਦਿੱਤਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੰਨਾ ਕਾਸ਼ਤਕਾਰਾਂ ਨੇ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਗੰਨਾ ਦੂਜੀਆਂ ਮਿੱਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਹ ਹੁਣ ਆਪਣਾ ਗੰਨਾ ਹੋਰ ਮਿੱਲਾਂ ਵਿੱਚ ਲਿਜਾ ਸਕਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਇਹ ਵੀ ਪੜ੍ਹੋ : Punjab News: 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦਾ ਆਗਾਜ਼; 1076 'ਤੇ ਫੋਨ ਕਰਨ ਨਾਲ ਘਰ ਬੈਠੇ ਮਿਲਣਗੀਆਂ 43 ਸੇਵਾਵਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੰਨਾ ਕਿਸਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਬੁਗਰਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਗੰਨਾ ਮਿੱਲਾਂ ਚਲਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਕਿਸਾਨਾਂ ਦੇ 15 ਕਰੋੜ ਰੁਪਏ ਦੇ ਬਕਾਏ ਹਨ। ਧੂਰੀ ਖੰਡ ਮਿੱਲਾਂ ਦੇ ਨਾ ਚੱਲਣ ਕਾਰਨ ਗੰਨਾ ਕਾਸ਼ਤਕਾਰ ਇੱਕ ਵਾਰ ਫਿਰ ਸੜਕਾਂ ''ਤੇ ਉਤਰਨ ਲਈ ਮਜਬੂਰ ਹੋ ਗਏ ਹਨ।
ਇਹ ਵੀ ਪੜ੍ਹੋ : NGT News: ਹਵਾ ਪ੍ਰਦੂਸ਼ਣ ਨੂੰ ਲੈ ਕੇ ਐਨਜੀਟੀ ਦਾ ਖ਼ੁਲਾਸਾ; ਕਈ ਰਾਜਾਂ ਨੇ ਫੰਡ ਦਾ ਨਹੀਂ ਕੀਤਾ ਇਸਤੇਮਾਲ