Sukhpal Khaira Arrested: ਗ੍ਰਿਫਤਾਰੀ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਜਾਵੇਗਾ।
Trending Photos
Sukhpal Khaira Arrest News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਯਾਨੀ ਵੀਰਵਾਰ ਨੂੰ ਸਵੇਰੇ ਉਨ੍ਹਾਂ ਦੇ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਐਨਡੀਪੀਐਸ ਦੇ ਇੱਕ ਮਾਮਲੇ 'ਚ ਹੋਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਫਾਜ਼ਿਲਕਾ ਲਈ ਰਵਾਨਾ ਹੋ ਗਈ ਹੈ। ਦੱਸਣਯੋਗ ਹੈ ਕਿ ਸਾਲ 2015 ਵਿੱਚ ਐਫਆਈਆਰ ਨੰਬਰ 35, ਮਿਤੀ 05.03.2015 ਐਨਡੀਪੀਐਸ ਐਕਟ ਦੀ ਧਾਰਾ 29/30/27-ਏ/23 ਤਹਿਤ ਸੁਖਪਾਲ ਖਹਿਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਵੀ ਸ਼ਾਮਲ ਸਨ। ਹਾਲਾਂਕਿ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਮਾਮਲਾ ਸੀ ਅਤੇ ਸੁਪਰੀਮ ਕੋਰਟ ਵੱਲੋਂ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਸੀ।
ਕੀ ਹੈ ਮਾਮਲਾ?
ਦੱਸ ਦਈਏ ਕਿ ਮਾਰਚ 2015 ਵਿੱਚ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡਰੱਗਜ਼ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ 9 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। 2017 ਵਿੱਚ, ਸੁਪਰੀਮ ਕੋਰਟ ਵੱਲੋਂ ਸੁਖਪਾਲ ਖਹਿਰਾ ਦੇ ਖਿਲਾਫ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਇਸ ਮਾਮਲੇ ਵਿੱਚ ਵਾਧੂ ਮੁਲਜ਼ਮ ਵਜੋਂ ਸੰਮਨ ਕੀਤਾ ਗਿਆ ਸੀ।
ਸੁਖਪਾਲ ਸਿੰਘ ਖਹਿਰਾ ਨੂੰ ਕਿਉਂ ਕੀਤਾ ਗਿਆ ਗ੍ਰਿਫਤਾਰ?
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੂੰ 2015 ਦੇ NDPS ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਡਰੱਗਜ਼ ਮਾਮਲੇ 'ਚ ਸਬੂਤ ਮਿਲੇ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਸੀ। 13 ਅਪ੍ਰੈਲ 2023 ਨੂੰ ਫਾਜ਼ਿਲਕਾ ਨਸ਼ਾ ਤਸਕਰੀ ਮਾਮਲੇ 'ਚ ਸੈਸ਼ਨ ਜੱਜ ਦੇ ਹੁਕਮਾਂ 'ਤੇ ਇੱਕ SIT ਦਾ ਗਠਨ ਕੀਤਾ ਗਿਆ ਸੀ। ਪੰਜਾਬ ਪੁਲਿਸ ਦੇ ਡੀਆਈਜੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। SIT ਜਾਂਚ 'ਚ ਸੁਖਪਾਲ ਖਹਿਰਾ ਨਸ਼ਾ ਤਸਕਰੀ 'ਚ ਸ਼ਾਮਲ ਪਾਇਆ ਗਿਆ ਸੀ। ਇਸੇ ਆਧਾਰ 'ਤੇ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਦੂਜੇ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਗੁਰਦੇਵ ਸੁਖਪਾਲ ਖਹਿਰਾ ਦੇ ਕਾਫੀ ਕਰੀਬ ਹਨ। ਹੁਣ ਤੱਕ ਸੁਖਪਾਲ ਖਹਿਰਾ ਇਸ ਮਾਮਲੇ 'ਚ ਸਿਆਸੀ ਸੁਰੱਖਿਆ ਕਾਰਨ ਆਪਣਾ ਬਚਾਅ ਕਰ ਰਹੇ ਸਨ।
"ਪੰਜਾਬ 'ਚ ਜੰਗਲ ਰਾਜ"
ਗ੍ਰਿਫਤਾਰੀ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਹ ਜੰਗਲ ਰਾਜ ਹੈ ਅਤੇ ਪੰਜਾਬ 'ਚ ਬਦਲੇ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਉਹ ਸੀਐਮ ਭਗਵੰਤ ਮਾਨ ਦਾ ਵਿਰੋਧ ਕਰਦੇ ਹਨ ਇਸ ਕਰਕੇ ਉਨ੍ਹਾਂ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਖਹਿਰਾ ਨੇ ਇਹ ਵੀ ਕਿਹਾ ਕਿ ਉਂਦਾ ਦੇ ਪਿੱਛੇ ਹਰ ਕੋਈ ਉਨ੍ਹਾਂ ਦੇ ਪੁੱਤਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਦੌਰਾਨ ਸਿਆਸੀ ਮਤਭੇਦਾਂ ਨੂੰ ਇੱਕ ਪਾਸੇ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭੁਲੱਥ ਦੇ ਵਿਧਾਇਕ ਵਿਰੁੱਧ "ਸਿਆਸੀ ਬਦਲਾਖੋਰੀ" ਕਾਰਨ ਹੋਈ ਗ੍ਰਿਫਤਾਰੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੇ ਕੱਟੜ ਆਲੋਚਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 'ਬਦਲਾਵ' ਹੋਣ ਦਾ ਵਾਅਦਾ ਕੀਤਾ ਸੀ ਪਰ ਉਹ ਹੁਣ ਡਰਾਉਣੀ ਤਮਾਸ਼ਾ ਬਣ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਤਬਦੀਲੀ ਹੈ ਜਾਂ ਵਿਨਾਸ਼?
ਉਨ੍ਹਾਂ ਅੱਗੇ ਕਿਹਾ ਕਿ ਇਹ 2015 ਦਾ ਪੁਰਾਣੇ ਝੂਠੇ ਮਾਮਲਾ ਹੈ ਜਿਸ ਵਿੱਚ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਜਦਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸੰਮਨ ਰੱਦ ਕਰਦਿਆਂ ਰਾਹਤ ਦਿੱਤੀ ਗਈ ਸੀ ਪਰ ਫਿਰ ਵੀ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: NIA Raid: ਗੈਂਗਸਟਰ-ਅੱਤਵਾਦ ਦੇ ਨੈਟਵਰਕ ਖ਼ਿਲਾਫ਼ ਐਕਸ਼ਨ; ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ 'ਚ ਐਨਆਈਏ ਦੀ ਛਾਪੇਮਾਰੀ