Sultanpur Lodhi Murder: ਨਵੀਂ ਦਾਣਾ ਮੰਡੀ 'ਚ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਨੌਜਵਾਨ ਬੀਜੇਪੀ ਯੁਵਾ ਮੋਰਚਾ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ ਹੈ। 5-6 ਨੌਜਵਾਨਾਂ 'ਤੇ ਕਤਲ ਦੇ ਆਰੋਪ ਲੱਗ ਰਹੇ ਹਨ। ਸਿਵਲ ਹਸਪਤਾਲ 'ਚ ਪਰਿਜਨਾ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
Trending Photos
Sultanpur Lodhi Murder/ਚੰਦਰ ਮੜੀਆ: ਸੁਲਤਾਨਪੁਰ ਲੋਧੀ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਦ ਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਹੋਇਆ ਹੈ।
ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ। ਜਿਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਅਤੇ ਪੰਜ ਛੇ ਨੌਜਵਾਨਾਂ ਉੱਤੇ ਕਤਲ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਉਰਫ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਧਰ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਚੀਕ ਚਿਹਾੜਾ ਪੈ ਗਿਆ।
ਇਨਸਾਫ ਦੀ ਗੁਹਾਰ ਲਗਾ ਰਿਹਾ ਪਰਿਵਾਰ
ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਇੱਕ ਮਹੀਨਾ ਪਹਿਲਾਂ ਵੀ ਆਰੋਪੀਆਂ ਨੇ ਹਮਲਾ ਕੀਤਾ ਸੀ ।
ਉੱਥੇ ਹੀ ਮੌਕੇ ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਛਾਪੇਮਾਰੀ ਆਰੰਭ ਦਿੱਤੀ ਗਈ ਹੈ। ਡੀਐਸਪੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ। ਡੀਐਸਪੀ ਨੇ ਕਿਹਾ ਹੈ ਕਿ ਪਰਿਵਾਰ ਦੇ ਬਿਆਨ ਕਲਮ ਬੰਦ ਕਰਕੇ ਮੁਕੱਦਮਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ