Sunam News: ਜਾਰਜੀਆ ਹਾਦਸੇ 'ਚ ਮਾਰੇ ਗਏ ਪਤੀ-ਪਤਨੀ ਦਾ ਗ਼ਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ
Advertisement
Article Detail0/zeephh/zeephh2571024

Sunam News: ਜਾਰਜੀਆ ਹਾਦਸੇ 'ਚ ਮਾਰੇ ਗਏ ਪਤੀ-ਪਤਨੀ ਦਾ ਗ਼ਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

Sunam News: ਜਾਰਜੀਆ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿਸ ਦੌਰਾਨ ਇੱਕ ਹੋਟਲ ਵਿੱਚ 12 ਲੋਕਾਂ ਦੀ ਜਾਨ ਚਲੀ ਗਈ ਸੀ।

 

Sunam News: ਜਾਰਜੀਆ ਹਾਦਸੇ 'ਚ ਮਾਰੇ ਗਏ ਪਤੀ-ਪਤਨੀ ਦਾ ਗ਼ਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

Sunam News: ਸੁਨਾਮ ਦੇ ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਵਿੰਦਰ ਕੌਰ ਦੀ ਜਾਰਜੀਆ ਦੇ ਇੱਕ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੋਵੇਂ ਪਤੀ-ਪਤਨੀ ਉਥੇ ਇੱਕ ਭਾਰਤੀ ਰੈਸਟੋਰੈਂਟ ਵਿੱਚ ਕੰਮ ਕਰਦੇ ਸਨ। ਜਾਰਜੀਆ ਵਿੱਚ ਆਏ ਇਕ ਭਿਆਨਕ ਬਰਫੀਲੇ ਤੂਫਾਨ ਕਾਰਨ 12 ਲੋਕਾਂ ਦੀ ਮੌਤ ਹੋਈ, ਜਿਸ ਵਿੱਚ ਰਵਿੰਦਰ ਸਿੰਘ ਅਤੇ ਗੁਰਵਿੰਦਰ ਕੌਰ ਵੀ ਸ਼ਾਮਲ ਸਨ।

ਤੂਫਾਨ ਦੌਰਾਨ ਬਿਜਲੀ ਚਲੀ ਜਾਣ ਅਤੇ ਕਮਰੇ ਬੰਦ ਹੋਣ ਕਾਰਨ ਉਨ੍ਹਾਂ ਦਾ ਦਮ ਘੁੱਟ ਗਿਆ, ਜਿਸ ਨਾਲ ਇਹ ਦੁਰਘਟਨਾ ਵਾਪਰੀ। ਇਹ ਦੋਵੇਂ ਪਤੀ-ਪਤਨੀ ਨੇ 13 ਲੱਖ ਰੁਪਏ ਖਰਚ ਕੇ ਮਾਰਚ ਵਿੱਚ ਜੋਰਜੀਆ ਗਏ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਨਾਮ ਵਿੱਚ ਪਹੁੰਚੀ ਤਾਂ ਘਰ ਵਿੱਚ ਮਾਤਮ ਛਾ ਗਿਆ ਸੀ। ਅੱਜ ਦੋਵੇਂ ਮ੍ਰਿਤਕ ਦੇਹਾਂ ਦਾ ਸੁਨਾਮ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ।

ਇਸ ਮੌਕੇ 'ਸਰਬਤ ਦਾ ਭਲਾ' ਟਰੱਸਟ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 5000 ਰੁਪਏ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ। ਇਹ ਹਾਦਸਾ ਪਰਿਵਾਰ ਲਈ ਨਾਸੂਰ ਬਣ ਗਿਆ ਹੈ ਅਤੇ ਸਾਰੇ ਸ਼ਹਿਰ ਨੇ ਵੀ ਇਸ ਦਰਦਨਾਕ ਘਟਨਾ 'ਤੇ ਦੁੱਖ ਜਤਾਇਆ।

ਇਹ ਵੀ ਪੜ੍ਹੋ : Jagjit Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖ਼ਲ; ਕਿਸਾਨਾਂ ਦਾ ਵੱਡਾ ਐਲਾਨ

ਕਾਬਿਲੇਗੌਰ ਹੈ ਕਿ ਜਾਰਜੀਆ ਦੇ ਰੈਸਟੋਰੈਂਟ ਵਿੱਚ ਵਾਪਰੇ ਹਾਦਸੇ ਵਿੱਚ 11 ਭਾਰਤੀ ਅਤੇ ਇੱਕ ਜਾਰਜੀਆ ਦੇ ਵਸਨੀਕ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚੋਂ ਮਾਨਸਾ ਤੇ ਜਲੰਧਰ ਦੇ ਦੋ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਹੋਈ ਸੀ। ਬੰਦ ਲਾਈਟਾਂ ਕਾਰਨ ਕਮਰੇ ਵਿੱਚ ਜਨਰੇਟਰ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਖੋਖਰ ਖੁਰਦ ਦੇ ਹਰਵਿੰਦਰ ਸਿੰਘ 26 ਸਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰ ਨੇ ਦੱਸਿਆ ਹੈ ਕਿ ਹਰਵਿੰਦਰ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਨੌਕਰੀ ਦੀ ਭਾਲ ਵਿੱਚ ਜਾਰਜੀਆ ਗਿਆ ਸੀ। ਉੱਥੇ ਕੰਮ ਕਰਨ ਦੌਰਾਨ ਰੈਸਟੋਰੈਂਟ ਦੇ ਜਨਰੇਟਰ ਦੀ ਗੈਸ ਕਾਰਨ ਇਨ੍ਹਾਂ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : Pre Budget Meeting: ਪੰਜਾਬ ਨੇ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਦੀ ਮਜ਼ਬੂਤੀ ਲਈ ਕੇਂਦਰ ਤੋਂ ਸਹਾਇਤਾ ਮੰਗੀ

 

Trending news