Mansa News: ਮਾਨਸਾ ਜ਼ਿਲ੍ਹੇ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਦੀ ਪੰਜ ਏਕੜ ਕਣਕ ਦੀ ਫ਼ਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਿਆ ਹੈ।
Trending Photos
Mansa News: ਮਾਨਸਾ ਜ਼ਿਲ੍ਹੇ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਦੀ ਪੰਜ ਏਕੜ ਕਣਕ ਦੀ ਫ਼ਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਅਤੇ ਖੇਤੀਬਾੜੀ ਵਿਭਾਗ ਨੂੰ ਤੁਰੰਤ ਖੇਤਾਂ ਵਿੱਚ ਪਹੁੰਚ ਕੇ ਕਿਸਾਨ ਦੀ ਕਣਕ ਦੀ ਫਸਲ ਨੂੰ ਬਚਾਉਣ ਦਾ ਕੋਈ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਖੇਤਾਂ ਵਿੱਚ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਸਾਡਾ ਵਾਤਾਵਰਨ ਖਰਾਬ ਨਾ ਹੋ ਸਕੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਦੇ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਪੰਜ ਏਕੜ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ ਸੀ।
ਕਣਕ ਹਰੀ ਹੋਣ ਤੋਂ ਬਾਅਦ ਹੁਣ ਕਿਸਾਨ ਦੀ ਕਣਕ ਦੀ ਫਸਲ ਉਤੇ ਸੁੰਡੀ ਦਾ ਹਮਲਾ ਹੋ ਗਿਆ। ਇਸ ਮਗਰੋਂ ਖੇਤਾਂ ਵਿੱਚ ਹਰੀ ਹੋਈ ਕਣਕ ਦੀ ਫਸਲ ਸੁੱਕਣੀ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਵੱਲੋਂ ਖੇਤੀਬਾੜੀ ਵਿਭਾਗ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਖੇਤਾਂ ਵਿੱਚ ਆ ਕੇ ਉਸਦੀ ਕਣਕ ਨੂੰ ਬਚਾਉਣ ਦਾ ਕੋਈ ਹੱਲ ਦੱਸਿਆ ਜਾਵੇ।
ਪਿੰਡ ਭੈਣੀ ਬਾਘਾ ਦੇਖ ਕਿਸਾਨ ਪੱਪੂ ਸਿੰਘ ਵੱਲੋਂ ਆਪਣੇ ਖੇਤਾਂ ਵਿੱਚ ਪੰਜ ਏਕੜ ਜ਼ਮੀਨ ਵਿਚੋਂ ਪਰਾਲੀ ਨੂੰ ਅੱਗ ਨਾ ਲਾ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ ਸੀ ਪਰ ਹੁਣ ਉਸ ਦੀ ਕਣਕ ਉਤੇ ਸੁੰਡੀ ਦਾ ਹਮਲਾ ਹੋ ਗਿਆ। ਕਿਸਾਨ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਦੀ ਅਪੀਲ ਅਨੁਸਾਰ ਹੀ ਪਰਾਲੀ ਨੂੰ ਅੱਗ ਨਾ ਲਾ ਕੇ ਸਿੱਧੀ ਬਿਜਾਈ ਕੀਤੀ ਸੀ ਪਰ ਹੁਣ ਕਣਕ ਦੀ ਫ਼ਸਲ ਉਤੇ ਸੁੰਡੀ ਦਾ ਹਮਲਾ ਹੋ ਚੁੱਕਿਆ ਜਿਸ ਨਾਲ ਉਸ ਦੀ ਕਣਕ ਸੁੱਕਣੀ ਵੀ ਸ਼ੁਰੂ ਹੋ ਚੁੱਕੀ ਹੈ।
ਉਧਰ ਕਿਸਾਨ ਜਥੇਬੰਦੀ ਨੇ ਵੀ ਖੇਤੀਬਾੜੀ ਵਿਭਾਗ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਤੁਰੰਤ ਆਓ ਤਾਂ ਕਿ ਕਣਕ ਦੀ ਫਸਲ ਉਤੇ ਹੋ ਰਹੇ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਦੀ ਕਣਕ ਦੀ ਫਸਲ ਸੁੰਡੀ ਦੇ ਨਾਲ ਖਰਾਬ ਹੋ ਜਾਂਦੀ ਹੈ ਤਾਂ ਕਿਸਾਨਾਂ ਨੂੰ ਮਜਬੂਰੀ ਵੱਸ ਆਉਣ ਵਾਲੇ ਸਾਲ ਵਿੱਚ ਵੀ ਪਰਾਲੀ ਨੂੰ ਅੱਗ ਲਗਾਉਣੀ ਪਵੇਗੀ ਕਿਉਂਕਿ ਕਿਸਾਨ ਵੱਲੋਂ ਸਿੱਧੀ ਬਿਜਾਈ ਕੀਤੀ ਗਈ ਸੀ ਤੇ ਜਿਸ ਉਤੇ ਹੁਣ ਸੁੰਡੀ ਦਾ ਹਮਲਾ ਹੋ ਚੁੱਕਿਆ।