Punjab News: ਲਗਭਗ 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਸਨ। ਬੀਤੇ ਦਿਨੀਂ ਸਹਾਇਕ ਪ੍ਰੋਫੈਸਰ ਵੱਲੋਂ ਕਥਿਤ ਤੌਰ ਉਤੇ ਖ਼ੁਦਕੁਸ਼ੀ ਵੀ ਕਰ ਲਈ ਗਈ ਸੀ।
Trending Photos
Punjab News: ਲਗਭਗ 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਸਨ। ਬੀਤੇ ਦਿਨੀਂ ਸਹਾਇਕ ਪ੍ਰੋਫੈਸਰ ਵੱਲੋਂ ਕਥਿਤ ਤੌਰ ਉਤੇ ਖ਼ੁਦਕੁਸ਼ੀ ਵੀ ਕਰ ਲਈ ਗਈ ਸੀ। ਹੁਣ ਸਹਾਇਕ ਪ੍ਰੋਫੈਸਰ ਵੱਲੋਂ ਕਥਿਤ ਤੌਰ ਉਤੇ ਖ਼ੁਦਕੁਸ਼ੀ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।
ਇਸ ਮੁੱਦੇ ਨੂੰ ਲੈ ਕੇ ਸਿਆਸਤ ਸਿਖ਼ਰਾਂ ਉਪਰ ਚੱਲ ਰਹੀ ਹੈ। ਚੰਡੀਗੜ੍ਹ 'ਚ ਬੁੱਧਵਾਰ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਰੋਪੜ 'ਚ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਭਰਾ ਬਲਦੇਵ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਆਏ ਸਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਦੀ ਥਾਂ ਹੁਣ ਉਨ੍ਹਾਂ ਨੂੰ 1157 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਲਿਖਣਾ ਪਵੇਗਾ। ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਉਹ ਰਾਜਪਾਲ ਨੂੰ ਮਿਲੇ ਹਨ। ਇਸ ਮੌਕੇ ਜਾਖੜ ਤੇ ਬਲਦੇਵ ਨੇ ਰਾਜਪਾਲ ਕੋਲੋਂ ਇਨਸਾਫ਼ ਦੀ ਮੰਗ ਕੀਤੀ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰ ਨਿਯੁਕਤੀ ਤੋਂ ਬਾਅਦ ਸਟੇਸ਼ਨ ਅਲਾਟਮੈਂਟ ਦੀ ਉਡੀਕ ਕਰ ਰਹੇ ਹਨ ਪਰ ਸਟੇਸ਼ਨ ਅਲਾਟ ਨਾ ਹੋਣ ਕਾਰਨ ਉਨ੍ਹਾਂ ਨੂੰ ਸਰਕਾਰ ਖ਼ਿਲਾਫ਼ ਧਰਨਾ ਦੇਣਾ ਪਿਆ। ਇਹ ਹੜਤਾਲ ਪਿਛਲੇ 58 ਦਿਨਾਂ ਤੋਂ ਚੱਲ ਰਹੀ ਹੈ। ਚਾਰ ਦਿਨ ਪਹਿਲਾਂ ਰੂਪਨਗਰ ਦੇ ਪਿੰਡ ਬਸੀ ਦੀ ਰਹਿਣ ਵਾਲੀ ਰਾਜਨੀਤੀ ਸ਼ਾਸਤਰ ਦੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ : Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ
ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ 'ਚ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਐਸਵਾਈਐਲ ’ਤੇ ਹੀ ਨਹੀਂ ਸਗੋਂ ਪੰਜਾਬ ਵਿੱਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ’ਤੇ ਵੀ ਜਵਾਬ ਦੇਣਗੇ। ਜਾਖੜ ਨੇ ਕਿਹਾ ਕਿ ਅਸੀਂ ਜਵਾਬ ਦੇਣ ਨਹੀਂ ਸਗੋਂ ਸਰਕਾਰ ਤੋਂ ਜਵਾਬ ਮੰਗਣ ਜਾਵਾਂਗੇ। ਇਹ ਬਹਿਸ ਲੁਧਿਆਣਾ ਵਿੱਚ ਹੋਵੇਗੀ।
ਇਹ ਵੀ ਪੜ੍ਹੋ : Ludhiana News: ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਸਪਲਾਈ ਕਰ ਰਹੀ ਨਸ਼ਾ, ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ