ਡੇਰਾ ਪ੍ਰੇਮੀਆਂ ਨਾਲ ਜੁੜੇ ਬਰਗਾੜੀ ਬੇਅਦਬੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਐਲਾਨ, ਪੰਜਾਬ ਤੋਂ ਬਾਹਰ ਹੋਵੇਗੀ ਸੁਣਵਾਈ
Advertisement
Article Detail0/zeephh/zeephh1590320

ਡੇਰਾ ਪ੍ਰੇਮੀਆਂ ਨਾਲ ਜੁੜੇ ਬਰਗਾੜੀ ਬੇਅਦਬੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਐਲਾਨ, ਪੰਜਾਬ ਤੋਂ ਬਾਹਰ ਹੋਵੇਗੀ ਸੁਣਵਾਈ

ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਰਾਜ ਵਿੱਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ।

ਡੇਰਾ ਪ੍ਰੇਮੀਆਂ ਨਾਲ ਜੁੜੇ ਬਰਗਾੜੀ ਬੇਅਦਬੀ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਐਲਾਨ, ਪੰਜਾਬ ਤੋਂ ਬਾਹਰ ਹੋਵੇਗੀ ਸੁਣਵਾਈ

Supreme Court on Punjab's 2015 Bargari Sacrilege Case news: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਵਿੱਚ ਸੁਣਵਾਈ ਪੰਜਾਬ ਤੋਂ ਬਾਹਰ ਕੀਤੀ ਜਾਵੇ। 

ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਬੇਅਦਬੀ ਕਾਂਡ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ।

2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਤ 3 ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਵੱਲੋਂ ਆਪਣੀ ਜਾਨ ਨੂੰ ਖਤਰੇ ਦਾ ਖ਼ਦਸ਼ਾ ਜਤਾਉਂਦਿਆਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਸੀ।

ਇੱਥੇ ਇਹ ਦੱਸਣਾ ਜਰੂਰੀ ਹੈ ਕਿ ਇਸ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਇਨ੍ਹਾਂ ਘਟਨਾਵਾਂ ਵਿੱਚ 10 ਨਵੰਬਰ 2022 ਨੂੰ ਕੋਟਕਪੂਰਾ ਵਿੱਚ ਪ੍ਰਦੀਪ ਸਿੰਘ ਕਟਾਰੀਆ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। 

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਿਆ ਜਾਵੇ, SC ਦੇ ਵਕੀਲ ਨੇ ਗ੍ਰਹਿ ਮੰਤਰਾਲੇ ਨੂੰ ਕੀਤੀ ਸ਼ਿਕਾਇਤ

ਇਸ ਕਰਕੇ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਰਾਜ ਵਿੱਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਉੱਚ ਨਿਆਂਪਾਲਿਕਾ ਦੇ ਦੋ ਜੱਜਾਂ ਦੇ ਬੈਂਚ ਵੱਲੋਂ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਅਤੇ ਰਿਪੋਰਟ ਤਲਬ ਕੀਤੀ ਗਈ।

ਦੱਸ ਦਈਏ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਤ ਇੱਕ ਹੋਰ ਡੇਰਾ ਸਮਰਥਕ ਮਹਿੰਦਰਪਾਲ ਬਿੱਟੂ ਦਾ ਵੀ ਕੁਝ ਸਮਾਂ ਪਹਿਲਾਂ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਜ਼ਮਾਨਤ ‘ਤੇ ਬਾਹਰ ਆਏ ਡੇਰਾ ਸਮਰਥਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। 

ਇਹ ਵੀ ਪੜ੍ਹੋ: "ਭਗਵੰਤ ਮਾਨ ਸਾਹਬ, ਅੰਮ੍ਰਿਤਪਾਲ ਖਿਲਾਫ ਕਾਰਵਾਈ ਕਦੋਂ ਕਰੋਗੇ?"

(For more news apart from Supreme Court on Punjab's 2015 Bargari Sacrilege Case, stay tuned to Zee PHH)

Trending news