Tarantaran Encounter: ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ, ਇੱਕ ਗੈਂਗਸਟਰ ਕਾਬੂ
Advertisement
Article Detail0/zeephh/zeephh2469520

Tarantaran Encounter: ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ, ਇੱਕ ਗੈਂਗਸਟਰ ਕਾਬੂ

Tarantaran Encounter: ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ ਹੋਈ ਅਤੇ ਇਸ ਦੌਰਾਨ ਇੱਕ ਗੈਂਗਸਟਰ ਕਾਬੂ ਕਰ ਲਿਆ ਗਿਆ ਹੈ।

 

Tarantaran Encounter: ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ, ਇੱਕ ਗੈਂਗਸਟਰ ਕਾਬੂ

Tarn Taran Encounter/ਮਨੀਸ਼ ਸ਼ਰਮਾ: ਪੰਜਾਬ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਇਲਾਕੇ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ 'ਚ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਦੀ ਖ਼ਬਰ ਹੈ। ਇਸ ਘਟਨਾ ਵਿੱਚ ਇੱਕ ਬਦਮਾਸ਼ ਜਖ਼ਮੀ ਹੋਇਆ ਹੈ। 

ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ
ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ ਇਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗੋਇੰਦਵਾਲ ਸਾਹਿਬ 'ਚ ਬਾਬਾ ਸਾਹਿਬ ਦੀ ਸਮਾਧ ਨੇੜੇ ਇਕ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਹੈ, ਜਿਸ 'ਚ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ 'ਚ ਇਕ ਗੈਂਗਸਟਰ ਗੰਭੀਰ ਜ਼ਖਮੀ ਹੋ ਗਿਆ ਹੈ।

ਇਹ ਵੀ ਪੜ੍ਹੋ: Dussehra 2024:​ ਚੰਡੀਗੜ੍ਹ 'ਚ ਇਨ੍ਹਾਂ 31 ਥਾਵਾਂ 'ਤੇ ਸਾੜਿਆ ਜਾਵੇਗਾ ਰਾਵਣ, ਸੈਕਟਰ-46 'ਚ 101 ਫੁੱਟ ਉੱਚਾ ਪੁਤਲਾ

ਪੁਲਿਸ ਨੇ ਪੂਰੇ ਇਲਾਕੇ ਨੂੰ ਪਾਇਆ ਘੇਰਾ
ਗੈਂਗਸਟਰ ਦੀ ਪਛਾਣ ਕਸ਼ਮੀਰ ਸਿੰਘ ਸ਼ੀਲੂ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਬਾਕੀ ਗੈਂਗਸਟਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

Trending news